1150

*ਭੈਰਉ ਮਹਲਾ ੫ ॥*
ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥
ਸਰਬ ਮਨੋਰਥ ਪੂਰਨ ਕਰਣੇ ॥
ਆਠ ਪਹਰ ਗਾਵਤ ਭਗਵੰਤੁ ॥
ਸਤਿਗੁਰਿ ਦੀਨੋ ਪੂਰਾ ਮੰਤੁ ॥੧॥
ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥
ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥
ਸੋਈ ਗਿਆਨੀ ਜਿ ਸਿਮਰੈ ਏਕ ॥
ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥
ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥
ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥
ਗੁਰ ਪਰਸਾਦਿ ਪਰਮ ਪਦੁ ਪਾਇਆ ॥
ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥
ਤੂਟੇ ਬੰਧਨ ਪੂਰਨ ਆਸਾ ॥
ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥
ਕਹੁ ਨਾਨਕ ਜਾ ਕੇ ਪੂਰਨ ਕਰਮਾ ॥
ਸੋ ਜਨੁ ਆਇਆ ਪ੍ਰਭ ਕੀ ਸਰਨਾ ॥
ਆਪਿ ਪਵਿਤੁ ਪਾਵਨ ਸਭਿ ਕੀਨੇ ॥
ਰਾਮ ਰਸਾਇਣੁ ਰਸਨਾ ਚੀਨੇ੍ ॥੪॥੩੫॥੪੮॥
*ਭੈਰਉ ਮਹਲਾ ੫ ॥*
ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥
ਨਾਮੁ ਸੁਣਤ ਜਮੁ ਦੂਰਹੁ ਭਾਗੈ ॥
ਨਾਮੁ ਲੈਤ ਸਭ ਦੂਖਹ ਨਾਸੁ ॥
ਨਾਮੁ ਜਪਤ ਹਰਿ ਚਰਣ ਨਿਵਾਸੁ ॥੧॥
ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥
ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥
ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥
ਹਰਿ ਸਿਮਰਤ ਦੈਤ ਦੇਉ ਨ ਪੋਹੈ ॥
ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥
ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥੨॥
ਹਰਿ ਸਿਮਰਨ ਕੀ ਸਗਲੀ ਬੇਲਾ ॥
ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥
ਜਾਤਿ ਅਜਾਤਿ ਜਪੈ ਜਨੁ ਕੋਇ ॥
ਜੋ ਜਾਪੈ ਤਿਸ ਕੀ ਗਤਿ ਹੋਇ ॥੩॥
ਹਰਿ ਕਾ ਨਾਮੁ ਜਪੀਐ ਸਾਧਸੰਗਿ ॥
ਹਰਿ ਕੇ ਨਾਮ ਕਾ ਪੂਰਨ ਰੰਗੁ ॥
ਨਾਨਕ ਕਉ ਪ੍ਰਭ ਕਿਰਪਾ ਧਾਰਿ ॥
ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥
*ਭੈਰਉ ਮਹਲਾ ੫ ॥*
ਆਪੇ ਸਾਸਤੁ ਆਪੇ ਬੇਦੁ ॥
ਆਪੇ ਘਟਿ ਘਟਿ ਜਾਣੈ ਭੇਦੁ ॥
ਜੋਤਿ ਸਰੂਪ ਜਾ ਕੀ ਸਭ ਵਥੁ ॥
ਕਰਣ ਕਾਰਣ ਪੂਰਨ ਸਮਰਥੁ ॥੧॥
ਪ੍ਰਭ ਕੀ ਓਟ ਗਹਹੁ ਮਨ ਮੇਰੇ ॥
ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥
ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥
ਜਾ ਕੈ ਸੂਤਿ ਪਰੋਇਆ ਸੰਸਾਰੁ ॥
ਆਪੇ ਸਿਵ ਸਕਤੀ ਸੰਜੋਗੀ ॥
ਆਪਿ ਨਿਰਬਾਣੀ ਆਪੇ ਭੋਗੀ ॥੨॥
ਜਤ ਕਤ ਪੇਖਉ ਤਤ ਤਤ ਸੋਇ ॥
ਤਿਸੁ ਬਿਨੁ ਦੂਜਾ ਨਾਹੀ ਕੋਇ ॥
ਸਾਗਰੁ ਤਰੀਐ ਨਾਮ ਕੈ ਰੰਗਿ ॥
ਗੁਣ ਗਾਵੈ ਨਾਨਕੁ ਸਾਧਸੰਗਿ ॥੩॥
ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥
ਊਣਾ ਨਾਹੀ ਕਿਛੁ ਜਨ ਤਾ ਕੈ ॥
ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥
ਨਾਨਕ ਦਾਸ ਸੇਈ ਜਨ ਧੰਨ ॥੪॥੩੭॥੫੦॥
*ਭੈਰਉ ਮਹਲਾ ੫ ॥*
ਭਗਤਾ ਮਨਿ ਆਨੰਦੁ ਗੋਬਿੰਦ ॥
ਅਸਥਿਤਿ ਭਏ ਬਿਨਸੀ ਸਭ ਚਿੰਦ ॥

1151

ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥
ਪਾਰਬ੍ਰਹਮੁ ਵਸਿਆ ਮਨਿ ਆਇ ॥੧॥
ਰਾਮ ਰਾਮ ਸੰਤ ਸਦਾ ਸਹਾਇ ॥
ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥
ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥
ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥
ਅਪਨੇ ਦਾਸ ਕਉ ਦੇ ਰਾਖੈ ਹਾਥ ॥
ਨਿਮਖ ਨ ਛੋਡੈ ਸਦ ਹੀ ਸਾਥ ॥੨॥
ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥
ਸਾਰਿ ਸਮ੍ਹ੍ਹਾਲੇ ਸਾਚਾ ਸੋਇ ॥
ਮਾਤ ਪਿਤਾ ਸੁਤ ਬੰਧੁ ਨਰਾਇਣੁ ॥
ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥
ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥
ਏਕ ਬਿਨਾ ਦੂਜਾ ਨਹੀ ਹੋਰੁ ॥
ਨਾਨਕ ਕੈ ਮਨਿ ਇਹੁ ਪੁਰਖਾਰਥੁ ॥
ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥
*ਭੈਰਉ ਮਹਲਾ ੫ ॥*
ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥
ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ ਕੇ ਹੋਏ ਪੂਰਨ ਕਾਮ ॥੧॥ ਰਹਾਉ ॥
ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥
ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥੧॥
ਕਾਮ ਕ੍ਰੋਧ ਲੋਭ ਮਦ ਨਿੰਦਾ ਸਾਧਸੰਗਿ ਮਿਟਿਆ ਅਭਿਮਾਨ ॥
ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥੨॥੩੯॥੫੨॥
*ਭੈਰਉ ਮਹਲਾ ੫ ॥*
ਪੰਚ ਮਜਮੀ ਜੋ ਪੰਚਨ ਰਾਖੈ ॥
ਮਿਥਿਆ ਰਸਨਾ ਨਿਤ ਉਠਿ ਭਾਖੈ ॥
ਚਕ੍ਰ ਬਣਾਇ ਕਰੈ ਪਾਖੰਡ ॥
ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥
ਹਰਿ ਕੇ ਨਾਮ ਬਿਨਾ ਸਭ ਝੂਠੁ ॥
ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥
ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥
ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥
ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥
ਸਾਚੀ ਦਰਗਹਿ ਅਪਨੀ ਪਤਿ ਖੋਵੈ ॥੨॥
ਮਾਇਆ ਕਾਰਣਿ ਕਰੈ ਉਪਾਉ ॥
ਕਬਹਿ ਨ ਘਾਲੈ ਸੀਧਾ ਪਾਉ ॥
ਜਿਨਿ ਕੀਆ ਤਿਸੁ ਚੀਤਿ ਨ ਆਣੈ ॥
ਕੂੜੀ ਕੂੜੀ ਮੁਖਹੁ ਵਖਾਣੈ ॥੩॥
ਜਿਸ ਨੋ ਕਰਮੁ ਕਰੇ ਕਰਤਾਰੁ ॥
ਸਾਧਸੰਗਿ ਹੋਇ ਤਿਸੁ ਬਿਉਹਾਰੁ ॥
ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥
ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥
*ਭੈਰਉ ਮਹਲਾ ੫ ॥*
ਨਿੰਦਕ ਕਉ ਫਿਟਕੇ ਸੰਸਾਰੁ ॥
ਨਿੰਦਕ ਕਾ ਝੂਠਾ ਬਿਉਹਾਰੁ ॥
ਨਿੰਦਕ ਕਾ ਮੈਲਾ ਆਚਾਰੁ ॥
ਦਾਸ ਅਪੁਨੇ ਕਉ ਰਾਖਨਹਾਰੁ ॥੧॥
ਨਿੰਦਕੁ ਮੁਆ ਨਿੰਦਕ ਕੈ ਨਾਲਿ ॥
ਪਾਰਬ੍ਰਹਮ ਪਰਮੇਸਰਿ ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥

1152

ਨਿੰਦਕ ਕਾ ਕਹਿਆ ਕੋਇ ਨ ਮਾਨੈ ॥
ਨਿੰਦਕ ਝੂਠੁ ਬੋਲਿ ਪਛੁਤਾਨੇ ॥
ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥
ਨਿੰਦਕ ਕਉ ਦਈ ਛੋਡੈ ਨਾਹਿ ॥੨॥
ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥
ਨਿੰਦਕ ਕਉ ਲਾਗੈ ਦੁਖ ਸਾਂਗੈ ॥
ਬਗੁਲੇ ਜਿਉ ਰਹਿਆ ਪੰਖ ਪਸਾਰਿ ॥
ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥
ਅੰਤਰਜਾਮੀ ਕਰਤਾ ਸੋਇ ॥
ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥
ਹਰਿ ਕਾ ਦਾਸੁ ਸਾਚਾ ਦਰਬਾਰਿ ॥
ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥
*ਭੈਰਉ ਮਹਲਾ ੫ ॥*
ਦੁਇ ਕਰ ਜੋਰਿ ਕਰਉ ਅਰਦਾਸਿ ॥
ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥
ਸੋਈ ਮੇਰਾ ਸੁਆਮੀ ਕਰਨੈਹਾਰੁ ॥
ਕੋਟਿ ਬਾਰ ਜਾਈ ਬਲਿਹਾਰ ॥੧॥
ਸਾਧੂ ਧੂਰਿ ਪੁਨੀਤ ਕਰੀ ॥
ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥
ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥
ਜਾ ਕੀ ਸੇਵਾ ਪਾਈਐ ਮਾਨੁ ॥
ਸਗਲ ਮਨੋਰਥ ਪੂਰਨਹਾਰ ॥
ਜੀਅ ਪ੍ਰਾਨ ਭਗਤਨ ਆਧਾਰ ॥੨॥
ਘਟ ਘਟ ਅੰਤਰਿ ਸਗਲ ਪ੍ਰਗਾਸ ॥
ਜਪਿ ਜਪਿ ਜੀਵਹਿ ਭਗਤ ਗੁਣਤਾਸ ॥
ਜਾ ਕੀ ਸੇਵ ਨ ਬਿਰਥੀ ਜਾਇ ॥
ਮਨ ਤਨ ਅੰਤਰਿ ਏਕੁ ਧਿਆਇ ॥੩॥
ਗੁਰ ਉਪਦੇਸਿ ਦਇਆ ਸੰਤੋਖੁ ॥
ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥
ਕਰਿ ਕਿਰਪਾ ਲੀਜੈ ਲੜਿ ਲਾਇ ॥
ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥
*ਭੈਰਉ ਮਹਲਾ ੫ ॥*
ਸਤਿਗੁਰ ਅਪੁਨੇ ਸੁਨੀ ਅਰਦਾਸਿ ॥
ਕਾਰਜੁ ਆਇਆ ਸਗਲਾ ਰਾਸਿ ॥
ਮਨ ਤਨ ਅੰਤਰਿ ਪ੍ਰਭੂ ਧਿਆਇਆ ॥
ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥
ਸਭ ਤੇ ਵਡ ਸਮਰਥ ਗੁਰਦੇਵ ॥
ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥
ਜਾ ਕਾ ਕੀਆ ਸਭੁ ਕਿਛੁ ਹੋਇ ॥
ਤਿਸ ਕਾ ਅਮਰੁ ਨ ਮੇਟੈ ਕੋਇ ॥
ਪਾਰਬ੍ਰਹਮੁ ਪਰਮੇਸਰੁ ਅਨੂਪੁ ॥
ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥
ਜਾ ਕੈ ਅੰਤਰਿ ਬਸੈ ਹਰਿ ਨਾਮੁ ॥
ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥
ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥
ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥੩॥
ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥
ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥
ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥
ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥

1153

*ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩*
*ੴ ਸਤਿਗੁਰ ਪ੍ਰਸਾਦਿ ॥*
ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥
ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥
ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥
ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥੧॥੫੭॥੮॥੨੧॥੭॥੫੭॥੯੩॥
*ਭੈਰਉ ਅਸਟਪਦੀਆ ਮਹਲਾ ੧ ਘਰੁ ੨*
*ੴ ਸਤਿਗੁਰ ਪ੍ਰਸਾਦਿ ॥*
ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ ॥
ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ ਹਉ ਮਾਰਾ ॥੧॥
ਨਾਨਕ ਹਉਮੈ ਰੋਗ ਬੁਰੇ ॥
ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥੧॥ ਰਹਾਉ ॥
ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਨ ਹੋਈ ॥
ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ ਸਚੁ ਸੋਈ ॥੨॥
ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ ॥
ਮਾਤ ਪਿਤਾ ਮਾਇਆ ਦੇਹ ਸਿ ਰੋਗੀ ਰੋਗੀ ਕੁਟੰਬ ਸੰਜੋਗੀ ॥੩॥
ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ ॥
ਹਰਿ ਪਦੁ ਚੀਨਿ ਭਏ ਸੇ ਮੁਕਤੇ ਗੁਰ ਕਾ ਸਬਦੁ ਵੀਚਾਰਾ ॥੪॥
ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥
ਹਰਿ ਕੇ ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥੫॥
ਰੋਗੀ ਖਟ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ ॥
ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ ॥੬॥
ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ ॥
ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥੭॥
ਤੀਰਥਿ ਭਰਮੈ ਰੋਗੁ ਨ ਛੂਟਸਿ ਪੜਿਆ ਬਾਦੁ ਬਿਬਾਦੁ ਭਇਆ ॥
ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥੮॥
ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ ॥
ਨਾਨਕ ਹਰਿ ਜਨ ਅਨਦਿਨੁ ਨਿਰਮਲ ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥

2018-2021