*ਘਰੁ ੨ ॥*
ਜਉ ਗੁਰਦੇਉ ਤ ਮਿਲੈ ਮੁਰਾਰਿ ॥
ਜਉ ਗੁਰਦੇਉ ਤ ਉਤਰੈ ਪਾਰਿ ॥
ਜਉ ਗੁਰਦੇਉ ਤ ਬੈਕੁੰਠ ਤਰੈ ॥
ਜਉ ਗੁਰਦੇਉ ਤ ਜੀਵਤ ਮਰੈ ॥੧॥
ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥
ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥੧॥ ਰਹਾਉ ॥
ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥
ਜਉ ਗੁਰਦੇਉ ਨ ਦਹ ਦਿਸ ਧਾਵੈ ॥
ਜਉ ਗੁਰਦੇਉ ਪੰਚ ਤੇ ਦੂਰਿ ॥
ਜਉ ਗੁਰਦੇਉ ਨ ਮਰਿਬੋ ਝੂਰਿ ॥੨॥
ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥
ਜਉ ਗੁਰਦੇਉ ਤ ਅਕਥ ਕਹਾਨੀ ॥
ਜਉ ਗੁਰਦੇਉ ਤ ਅੰਮ੍ਰਿਤ ਦੇਹ ॥
ਜਉ ਗੁਰਦੇਉ ਨਾਮੁ ਜਪਿ ਲੇਹਿ ॥੩॥
ਜਉ ਗੁਰਦੇਉ ਭਵਨ ਤ੍ਰੈ ਸੂਝੈ ॥
ਜਉ ਗੁਰਦੇਉ ਊਚ ਪਦ ਬੂਝੈ ॥
ਜਉ ਗੁਰਦੇਉ ਤ ਸੀਸੁ ਅਕਾਸਿ ॥
ਜਉ ਗੁਰਦੇਉ ਸਦਾ ਸਾਬਾਸਿ ॥੪॥
ਜਉ ਗੁਰਦੇਉ ਸਦਾ ਬੈਰਾਗੀ ॥
ਜਉ ਗੁਰਦੇਉ ਪਰ ਨਿੰਦਾ ਤਿਆਗੀ ॥
1167
ਜਉ ਗੁਰਦੇਉ ਬੁਰਾ ਭਲਾ ਏਕ ॥
ਜਉ ਗੁਰਦੇਉ ਲਿਲਾਟਹਿ ਲੇਖ ॥੫॥
ਜਉ ਗੁਰਦੇਉ ਕੰਧੁ ਨਹੀ ਹਿਰੈ ॥
ਜਉ ਗੁਰਦੇਉ ਦੇਹੁਰਾ ਫਿਰੈ ॥
ਜਉ ਗੁਰਦੇਉ ਤ ਛਾਪਰਿ ਛਾਈ ॥
ਜਉ ਗੁਰਦੇਉ ਸਿਹਜ ਨਿਕਸਾਈ ॥੬॥
ਜਉ ਗੁਰਦੇਉ ਤ ਅਠਸਠਿ ਨਾਇਆ ॥
ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥
ਜਉ ਗੁਰਦੇਉ ਤ ਦੁਆਦਸ ਸੇਵਾ ॥
ਜਉ ਗੁਰਦੇਉ ਸਭੈ ਬਿਖੁ ਮੇਵਾ ॥੭॥
ਜਉ ਗੁਰਦੇਉ ਤ ਸੰਸਾ ਟੂਟੈ ॥
ਜਉ ਗੁਰਦੇਉ ਤ ਜਮ ਤੇ ਛੂਟੈ ॥
ਜਉ ਗੁਰਦੇਉ ਤ ਭਉਜਲ ਤਰੈ ॥
ਜਉ ਗੁਰਦੇਉ ਤ ਜਨਮਿ ਨ ਮਰੈ ॥੮॥
ਜਉ ਗੁਰਦੇਉ ਅਠਦਸ ਬਿਉਹਾਰ ॥
ਜਉ ਗੁਰਦੇਉ ਅਠਾਰਹ ਭਾਰ ॥
ਬਿਨੁ ਗੁਰਦੇਉ ਅਵਰ ਨਹੀ ਜਾਈ ॥
ਨਾਮਦੇਉ ਗੁਰ ਕੀ ਸਰਣਾਈ ॥੯॥੧॥੨॥੧੧॥
*ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨*
*ੴ ਸਤਿਗੁਰ ਪ੍ਰਸਾਦਿ ॥*
ਬਿਨੁ ਦੇਖੇ ਉਪਜੈ ਨਹੀ ਆਸਾ ॥
ਜੋ ਦੀਸੈ ਸੋ ਹੋਇ ਬਿਨਾਸਾ ॥
ਬਰਨ ਸਹਿਤ ਜੋ ਜਾਪੈ ਨਾਮੁ ॥
ਸੋ ਜੋਗੀ ਕੇਵਲ ਨਿਹਕਾਮੁ ॥੧॥
ਪਰਚੈ ਰਾਮੁ ਰਵੈ ਜਉ ਕੋਈ ॥
ਪਾਰਸੁ ਪਰਸੈ ਦੁਬਿਧਾ ਨ ਹੋਈ ॥੧॥ ਰਹਾਉ ॥
ਸੋ ਮੁਨਿ ਮਨ ਕੀ ਦੁਬਿਧਾ ਖਾਇ ॥
ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥
ਮਨ ਕਾ ਸੁਭਾਉ ਸਭੁ ਕੋਈ ਕਰੈ ॥
ਕਰਤਾ ਹੋਇ ਸੁ ਅਨਭੈ ਰਹੈ ॥੨॥
ਫਲ ਕਾਰਨ ਫੂਲੀ ਬਨਰਾਇ ॥
ਫਲੁ ਲਾਗਾ ਤਬ ਫੂਲੁ ਬਿਲਾਇ ॥
ਗਿਆਨੈ ਕਾਰਨ ਕਰਮ ਅਭਿਆਸੁ ॥
ਗਿਆਨੁ ਭਇਆ ਤਹ ਕਰਮਹ ਨਾਸੁ ॥੩॥
ਘ੍ਰਿਤ ਕਾਰਨ ਦਧਿ ਮਥੈ ਸਇਆਨ ॥
ਜੀਵਤ ਮੁਕਤ ਸਦਾ ਨਿਰਬਾਨ ॥
ਕਹਿ ਰਵਿਦਾਸ ਪਰਮ ਬੈਰਾਗ ॥
ਰਿਦੈ ਰਾਮੁ ਕੀ ਨ ਜਪਸਿ ਅਭਾਗ ॥੪॥੧॥
*ਨਾਮਦੇਵ ॥*
ਆਉ ਕਲੰਦਰ ਕੇਸਵਾ ॥
ਕਰਿ ਅਬਦਾਲੀ ਭੇਸਵਾ ॥ ਰਹਾਉ ॥
ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥
ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥੧॥
ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥
ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥੨॥
ਦੇਹੀ ਮਹਜਿਦਿ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥
ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥੩॥
ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥
ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥੪॥੧॥
1168
*ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ*
*ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥*
ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥
ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥
ਭੋਲਿਆ ਹਉਮੈ ਸੁਰਤਿ ਵਿਸਾਰਿ ॥
ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥
ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥
ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥
ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥
ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥
ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥
ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥
*ਮਹਲਾ ੧ ਬਸੰਤੁ ॥*
ਰੁਤਿ ਆਈਲੇ ਸਰਸ ਬਸੰਤ ਮਾਹਿ ॥
ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥
ਕਿਸੁ ਪੂਜ ਚੜਾਵਉ ਲਗਉ ਪਾਇ ॥੧॥
ਤੇਰਾ ਦਾਸਨਿ ਦਾਸਾ ਕਹਉ ਰਾਇ ॥
ਜਗਜੀਵਨ ਜੁਗਤਿ ਨ ਮਿਲੈ ਕਾਇ ॥੧॥ ਰਹਾਉ ॥
ਤੇਰੀ ਮੂਰਤਿ ਏਕਾ ਬਹੁਤੁ ਰੂਪ ॥
ਕਿਸੁ ਪੂਜ ਚੜਾਵਉ ਦੇਉ ਧੂਪ ॥
ਤੇਰਾ ਅੰਤੁ ਨ ਪਾਇਆ ਕਹਾ ਪਾਇ ॥
ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥
ਤੇਰੇ ਸਠਿ ਸੰਬਤ ਸਭਿ ਤੀਰਥਾ ॥
ਤੇਰਾ ਸਚੁ ਨਾਮੁ ਪਰਮੇਸਰਾ ॥
ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥
ਅਣਜਾਣਤ ਨਾਮੁ ਵਖਾਣੀਐ ॥੩॥
ਨਾਨਕੁ ਵੇਚਾਰਾ ਕਿਆ ਕਹੈ ॥
ਸਭੁ ਲੋਕੁ ਸਲਾਹੇ ਏਕਸੈ ॥
ਸਿਰੁ ਨਾਨਕ ਲੋਕਾ ਪਾਵ ਹੈ ॥
ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥੪॥੨॥
*ਬਸੰਤੁ ਮਹਲਾ ੧ ॥*
ਸੁਇਨੇ ਕਾ ਚਉਕਾ ਕੰਚਨ ਕੁਆਰ ॥
ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥
ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥
ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥
ਰੇ ਮਨ ਲੇਖੈ ਕਬਹੂ ਨ ਪਾਇ ॥
1169
ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥
ਦਸ ਅਠ ਲੀਖੇ ਹੋਵਹਿ ਪਾਸਿ ॥
ਚਾਰੇ ਬੇਦ ਮੁਖਾਗਰ ਪਾਠਿ ॥
ਪੁਰਬੀ ਨਾਵੈ ਵਰਨਾਂ ਕੀ ਦਾਤਿ ॥
ਵਰਤ ਨੇਮ ਕਰੇ ਦਿਨ ਰਾਤਿ ॥੨॥
ਕਾਜੀ ਮੁਲਾਂ ਹੋਵਹਿ ਸੇਖ ॥
ਜੋਗੀ ਜੰਗਮ ਭਗਵੇ ਭੇਖ ॥
ਕੋ ਗਿਰਹੀ ਕਰਮਾ ਕੀ ਸੰਧਿ ॥
ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥
ਜੇਤੇ ਜੀਅ ਲਿਖੀ ਸਿਰਿ ਕਾਰ ॥
ਕਰਣੀ ਉਪਰਿ ਹੋਵਗਿ ਸਾਰ ॥
ਹੁਕਮੁ ਕਰਹਿ ਮੂਰਖ ਗਾਵਾਰ ॥
ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥
*ਬਸੰਤੁ ਮਹਲਾ ੩ ਤੀਜਾ ॥*
ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥
ਜਟਾਧਾਰਿ ਕਿਆ ਕਮਾਵੈ ਜੋਗੁ ॥
ਮਨੁ ਨਿਰਮਲੁ ਨਹੀ ਦਸਵੈ ਦੁਆਰ ॥
ਭ੍ਰਮਿ ਭ੍ਰਮਿ ਆਵੈ ਮੂੜਾ੍ ਵਾਰੋ ਵਾਰ ॥੧॥
ਏਕੁ ਧਿਆਵਹੁ ਮੂੜ੍ ਮਨਾ ॥
ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥
ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥
ਨਾਦੀ ਬੇਦੀ ਪੜਹਿ ਪੁਰਾਣ ॥
ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥
ਤਿਨ ਕੈ ਰਮਈਆ ਨੇੜਿ ਨਾਹਿ ॥੨॥
ਜੇ ਕੋ ਐਸਾ ਸੰਜਮੀ ਹੋਇ ॥
ਕ੍ਰਿਆ ਵਿਸੇਖ ਪੂਜਾ ਕਰੇਇ ॥
ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥
ਓਇ ਨਿਰੰਜਨੁ ਕੈਸੇ ਪਾਹਿ ॥੩॥
ਕੀਤਾ ਹੋਆ ਕਰੇ ਕਿਆ ਹੋਇ ॥
ਜਿਸ ਨੋ ਆਪਿ ਚਲਾਏ ਸੋਇ ॥
ਨਦਰਿ ਕਰੇ ਤਾਂ ਭਰਮੁ ਚੁਕਾਏ ॥
ਹੁਕਮੈ ਬੂਝੈ ਤਾਂ ਸਾਚਾ ਪਾਏ ॥੪॥
ਜਿਸੁ ਜੀਉ ਅੰਤਰੁ ਮੈਲਾ ਹੋਇ ॥
ਤੀਰਥ ਭਵੈ ਦਿਸੰਤਰ ਲੋਇ ॥
ਨਾਨਕ ਮਿਲੀਐ ਸਤਿਗੁਰ ਸੰਗ ॥
ਤਉ ਭਵਜਲ ਕੇ ਤੂਟਸਿ ਬੰਧ ॥੫॥੪॥
*ਬਸੰਤੁ ਮਹਲਾ ੧ ॥*
ਸਗਲ ਭਵਨ ਤੇਰੀ ਮਾਇਆ ਮੋਹ ॥
ਮੈ ਅਵਰੁ ਨ ਦੀਸੈ ਸਰਬ ਤੋਹ ॥
ਤੂ ਸੁਰਿ ਨਾਥਾ ਦੇਵਾ ਦੇਵ ॥
ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥
ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥
ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥
ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥
ਬਿਨੁ ਗੁਰ ਮੈਲ ਮਲੀਨ ਅੰਗੁ ॥
ਬਿਨੁ ਹਰਿ ਨਾਮ ਨ ਸੁਧੁ ਹੋਇ ॥
ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥
ਜਾ ਕਉ ਤੂ ਰਾਖਹਿ ਰਖਨਹਾਰ ॥
ਸਤਿਗੁਰੂ ਮਿਲਾਵਹਿ ਕਰਹਿ ਸਾਰ ॥
ਬਿਖੁ ਹਉਮੈ ਮਮਤਾ ਪਰਹਰਾਇ ॥
ਸਭਿ ਦੂਖ ਬਿਨਾਸੇ ਰਾਮ ਰਾਇ ॥੩॥
ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥
ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥
ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥
ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥