*ਬਸੰਤੁ ਹਿੰਡੋਲ ਮਹਲਾ ੪ ਘਰੁ ੨*
*ੴ ਸਤਿਗੁਰ ਪ੍ਰਸਾਦਿ ॥*
ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥
ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥੧॥
ਮਾਧੋ ਸਾਧੂ ਜਨ ਦੇਹੁ ਮਿਲਾਇ ॥
ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥ ਰਹਾਉ ॥
ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥
ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥੨॥
ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥
ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥
ਜਗੰਨਾਥ ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ ॥
ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥
*ਬਸੰਤੁ ਮਹਲਾ ੪ ਹਿੰਡੋਲ ॥*
ਤੁਮ੍ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥
ਹਰਿ ਦੀਨ ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥
ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ ਕ੍ਰਿਪਛੇ ॥
ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ ॥
ਤੁਮਰਾ ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ ॥
ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥੨॥
ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥
ਸੇ ਧੰਨਿ ਵਡੇ ਵਡ ਪੂਰੇ ਹਰਿ ਜਨ ਜਿਨ੍ਹ੍ਹ ਹਰਿ ਧਾਰਿਓ ਹਰਿ ਉਰਛੇ ॥੩॥
ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥
ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਛੇ ॥੪॥੨॥੪॥
*ਬਸੰਤੁ ਹਿੰਡੋਲ ਮਹਲਾ ੪ ॥*
ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥
ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥
ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥
ਵਡੈ ਭਾਗਿ ਗੁਰੁ ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥
1179
ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥
ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥
ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥
ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥
ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮ੍ ਪੈਜ ਰਖਹੁ ਅਪਨੀਧੇ ॥
ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥੪॥੩॥੫॥
*ਬਸੰਤੁ ਹਿੰਡੋਲ ਮਹਲਾ ੪ ॥*
ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥
ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥੧॥
ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥
ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥
ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥
ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥
ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥
ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥੩॥
ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥
ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥
*ਬਸੰਤੁ ਹਿੰਡੋਲ ਮਹਲਾ ੪ ॥*
ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥
ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥੧॥
ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥
ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥੧॥ ਰਹਾਉ ॥
ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥
ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮ੍ਹ੍ਹ ਦੀਨ ਦਇਆਲ ਦੁਖ ਭੰਞੁ ॥੨॥
ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥
ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥
ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥
ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥
1180
*ਬਸੰਤੁ ਮਹਲਾ ੫ ਘਰੁ ੧ ਦੁਤੁਕੇ*
*ੴ ਸਤਿਗੁਰ ਪ੍ਰਸਾਦਿ ॥*
ਗੁਰੁ ਸੇਵਉ ਕਰਿ ਨਮਸਕਾਰ ॥
ਆਜੁ ਹਮਾਰੈ ਮੰਗਲਚਾਰ ॥
ਆਜੁ ਹਮਾਰੈ ਮਹਾ ਅਨੰਦ ॥
ਚਿੰਤ ਲਥੀ ਭੇਟੇ ਗੋਬਿੰਦ ॥੧॥
ਆਜੁ ਹਮਾਰੈ ਗ੍ਰਿਹਿ ਬਸੰਤ ॥
ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥
ਆਜੁ ਹਮਾਰੈ ਬਨੇ ਫਾਗ ॥
ਪ੍ਰਭ ਸੰਗੀ ਮਿਲਿ ਖੇਲਨ ਲਾਗ ॥
ਹੋਲੀ ਕੀਨੀ ਸੰਤ ਸੇਵ ॥
ਰੰਗੁ ਲਾਗਾ ਅਤਿ ਲਾਲ ਦੇਵ ॥੨॥
ਮਨੁ ਤਨੁ ਮਉਲਿਓ ਅਤਿ ਅਨੂਪ ॥
ਸੂਕੈ ਨਾਹੀ ਛਾਵ ਧੂਪ ॥
ਸਗਲੀ ਰੂਤੀ ਹਰਿਆ ਹੋਇ ॥
ਸਦ ਬਸੰਤ ਗੁਰ ਮਿਲੇ ਦੇਵ ॥੩॥
ਬਿਰਖੁ ਜਮਿਓ ਹੈ ਪਾਰਜਾਤ ॥
ਫੂਲ ਲਗੇ ਫਲ ਰਤਨ ਭਾਂਤਿ ॥
ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥
ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥
*ਬਸੰਤੁ ਮਹਲਾ ੫ ॥*
ਹਟਵਾਣੀ ਧਨ ਮਾਲ ਹਾਟੁ ਕੀਤੁ ॥
ਜੂਆਰੀ ਜੂਏ ਮਾਹਿ ਚੀਤੁ ॥
ਅਮਲੀ ਜੀਵੈ ਅਮਲੁ ਖਾਇ ॥
ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥
ਅਪਨੈ ਰੰਗਿ ਸਭੁ ਕੋ ਰਚੈ ॥
ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥
ਮੇਘ ਸਮੈ ਮੋਰ ਨਿਰਤਿਕਾਰ ॥
ਚੰਦ ਦੇਖਿ ਬਿਗਸਹਿ ਕਉਲਾਰ ॥
ਮਾਤਾ ਬਾਰਿਕ ਦੇਖਿ ਅਨੰਦ ॥
ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥੨॥
ਸਿੰਘ ਰੁਚੈ ਸਦ ਭੋਜਨੁ ਮਾਸ ॥
ਰਣੁ ਦੇਖਿ ਸੂਰੇ ਚਿਤ ਉਲਾਸ ॥
ਕਿਰਪਨ ਕਉ ਅਤਿ ਧਨ ਪਿਆਰੁ ॥
ਹਰਿ ਜਨ ਕਉ ਹਰਿ ਹਰਿ ਆਧਾਰੁ ॥੩॥
ਸਰਬ ਰੰਗ ਇਕ ਰੰਗ ਮਾਹਿ ॥
ਸਰਬ ਸੁਖਾ ਸੁਖ ਹਰਿ ਕੈ ਨਾਇ ॥
ਤਿਸਹਿ ਪਰਾਪਤਿ ਇਹੁ ਨਿਧਾਨੁ ॥
ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥
*ਬਸੰਤੁ ਮਹਲਾ ੫ ॥*
ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥
ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥
ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥
ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥
ਗ੍ਰਿਹਿ ਤਾ ਕੇ ਬਸੰਤੁ ਗਨੀ ॥
ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥
ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥
ਗਿਆਨੁ ਕਮਾਈਐ ਪੂਛਿ ਜਨਾਂ ॥
ਸੋ ਤਪਸੀ ਜਿਸੁ ਸਾਧਸੰਗੁ ॥
ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥
ਸੇ ਨਿਰਭਉ ਜਿਨ੍ ਭਉ ਪਇਆ ॥
ਸੋ ਸੁਖੀਆ ਜਿਸੁ ਭ੍ਰਮੁ ਗਇਆ ॥
ਸੋ ਇਕਾਂਤੀ ਜਿਸੁ ਰਿਦਾ ਥਾਇ ॥
ਸੋਈ ਨਿਹਚਲੁ ਸਾਚ ਠਾਇ ॥੩॥
ਏਕਾ ਖੋਜੈ ਏਕ ਪ੍ਰੀਤਿ ॥
ਦਰਸਨ ਪਰਸਨ ਹੀਤ ਚੀਤਿ ॥
ਹਰਿ ਰੰਗ ਰੰਗਾ ਸਹਜਿ ਮਾਣੁ ॥
ਨਾਨਕ ਦਾਸ ਤਿਸੁ ਜਨ ਕੁਰਬਾਣੁ ॥੪॥੩॥
1181
*ਬਸੰਤੁ ਮਹਲਾ ੫ ॥*
ਜੀਅ ਪ੍ਰਾਣ ਤੁਮ੍ ਪਿੰਡ ਦੀਨ੍ ॥
ਮੁਗਧ ਸੁੰਦਰ ਧਾਰਿ ਜੋਤਿ ਕੀਨ੍ ॥
ਸਭਿ ਜਾਚਿਕ ਪ੍ਰਭ ਤੁਮ੍ ਦਇਆਲ ॥
ਨਾਮੁ ਜਪਤ ਹੋਵਤ ਨਿਹਾਲ ॥੧॥
ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥
ਹਉ ਪਾਵਉ ਤੁਮ ਤੇ ਸਗਲ ਥੋਕ ॥੧॥ ਰਹਾਉ ॥
ਨਾਮੁ ਜਪਤ ਹੋਵਤ ਉਧਾਰ ॥
ਨਾਮੁ ਜਪਤ ਸੁਖ ਸਹਜ ਸਾਰ ॥
ਨਾਮੁ ਜਪਤ ਪਤਿ ਸੋਭਾ ਹੋਇ ॥
ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥
ਜਾ ਕਾਰਣਿ ਇਹ ਦੁਲਭ ਦੇਹ ॥
ਸੋ ਬੋਲੁ ਮੇਰੇ ਪ੍ਰਭੂ ਦੇਹਿ ॥
ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥
ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥
ਤੁਝ ਬਿਨੁ ਦੂਜਾ ਕੋਇ ਨਾਹਿ ॥
ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥
ਜਿਉ ਭਾਵੈ ਤਿਉ ਰਾਖਿ ਲੇ ॥
ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥
*ਬਸੰਤੁ ਮਹਲਾ ੫ ॥*
ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥
ਜਿਸਹਿ ਦੇਖਿ ਹਉ ਜੀਵਾ ਮਾਇ ॥
ਜਾ ਕੈ ਸਿਮਰਨਿ ਦੁਖੁ ਨ ਹੋਇ ॥
ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥੧॥
ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ ॥
ਜੀਉ ਪ੍ਰਾਨ ਸਭੁ ਤੇਰੋ ਧਨ ॥੧॥ ਰਹਾਉ ॥
ਜਾ ਕਉ ਖੋਜਹਿ ਸੁਰਿ ਨਰ ਦੇਵ ॥
ਮੁਨਿ ਜਨ ਸੇਖ ਨ ਲਹਹਿ ਭੇਵ ॥
ਜਾ ਕੀ ਗਤਿ ਮਿਤਿ ਕਹੀ ਨ ਜਾਇ ॥
ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥
ਜਾ ਕੇ ਭਗਤ ਆਨੰਦ ਮੈ ॥
ਜਾ ਕੇ ਭਗਤ ਕਉ ਨਾਹੀ ਖੈ ॥
ਜਾ ਕੇ ਭਗਤ ਕਉ ਨਾਹੀ ਭੈ ॥
ਜਾ ਕੇ ਭਗਤ ਕਉ ਸਦਾ ਜੈ ॥੩॥
ਕਉਨ ਉਪਮਾ ਤੇਰੀ ਕਹੀ ਜਾਇ ॥
ਸੁਖਦਾਤਾ ਪ੍ਰਭੁ ਰਹਿਓ ਸਮਾਇ ॥
ਨਾਨਕੁ ਜਾਚੈ ਏਕੁ ਦਾਨੁ ॥
ਕਰਿ ਕਿਰਪਾ ਮੋਹਿ ਦੇਹੁ ਨਾਮੁ ॥੪॥੫॥
*ਬਸੰਤੁ ਮਹਲਾ ੫ ॥*
ਮਿਲਿ ਪਾਣੀ ਜਿਉ ਹਰੇ ਬੂਟ ॥
ਸਾਧਸੰਗਤਿ ਤਿਉ ਹਉਮੈ ਛੂਟ ॥
ਜੈਸੀ ਦਾਸੇ ਧੀਰ ਮੀਰ ॥
ਤੈਸੇ ਉਧਾਰਨ ਗੁਰਹ ਪੀਰ ॥੧॥
ਤੁਮ ਦਾਤੇ ਪ੍ਰਭ ਦੇਨਹਾਰ ॥
ਨਿਮਖ ਨਿਮਖ ਤਿਸੁ ਨਮਸਕਾਰ ॥੧॥ ਰਹਾਉ ॥
ਜਿਸਹਿ ਪਰਾਪਤਿ ਸਾਧਸੰਗੁ ॥
ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥
ਤੇ ਬੰਧਨ ਤੇ ਭਏ ਮੁਕਤਿ ॥
ਭਗਤ ਅਰਾਧਹਿ ਜੋਗ ਜੁਗਤਿ ॥੨॥
ਨੇਤ੍ਰ ਸੰਤੋਖੇ ਦਰਸੁ ਪੇਖਿ ॥
ਰਸਨਾ ਗਾਏ ਗੁਣ ਅਨੇਕ ॥
ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥
ਮਨੁ ਆਘਾਨਾ ਹਰਿ ਰਸਹਿ ਸੁਆਦਿ ॥੩॥
ਸੇਵਕੁ ਲਾਗੋ ਚਰਣ ਸੇਵ ॥
ਆਦਿ ਪੁਰਖ ਅਪਰੰਪਰ ਦੇਵ ॥
ਸਗਲ ਉਧਾਰਣ ਤੇਰੋ ਨਾਮੁ ॥
ਨਾਨਕ ਪਾਇਓ ਇਹੁ ਨਿਧਾਨੁ ॥੪॥੬॥
*ਬਸੰਤੁ ਮਹਲਾ ੫ ॥*
ਤੁਮ ਬਡ ਦਾਤੇ ਦੇ ਰਹੇ ॥
ਜੀਅ ਪ੍ਰਾਣ ਮਹਿ ਰਵਿ ਰਹੇ ॥
ਦੀਨੇ ਸਗਲੇ ਭੋਜਨ ਖਾਨ ॥
ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥
ਹਉ ਕਛੂ ਨ ਜਾਨਉ ਤੇਰੀ ਸਾਰ ॥
ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥
ਜਾਪ ਨ ਤਾਪ ਨ ਕਰਮ ਕੀਤਿ ॥
ਆਵੈ ਨਾਹੀ ਕਛੂ ਰੀਤਿ ॥
ਮਨ ਮਹਿ ਰਾਖਉ ਆਸ ਏਕ ॥
ਨਾਮ ਤੇਰੇ ਕੀ ਤਰਉ ਟੇਕ ॥੨॥
ਸਰਬ ਕਲਾ ਪ੍ਰਭ ਤੁਮ੍ ਪ੍ਰਬੀਨ ॥
ਅੰਤੁ ਨ ਪਾਵਹਿ ਜਲਹਿ ਮੀਨ ॥
ਅਗਮ ਅਗਮ ਊਚਹ ਤੇ ਊਚ ॥
ਹਮ ਥੋਰੇ ਤੁਮ ਬਹੁਤ ਮੂਚ ॥੩॥
ਜਿਨ ਤੂ ਧਿਆਇਆ ਸੇ ਗਨੀ ॥
ਜਿਨ ਤੂ ਪਾਇਆ ਸੇ ਧਨੀ ॥
ਜਿਨਿ ਤੂ ਸੇਵਿਆ ਸੁਖੀ ਸੇ ॥
ਸੰਤ ਸਰਣਿ ਨਾਨਕ ਪਰੇ ॥੪॥੭॥