1234

*ਸਾਰਗ ਮਹਲਾ ੩ ॥*
ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥
ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥
ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥
ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥
ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥
ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥
ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥
ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥
ਪੰਡਿਤ ਪੜਿ੍ ਪੜਿ੍ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥
ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥
ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥
ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥
ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥
ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥
ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥
ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥
ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥
ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥
*ਸਾਰਗ ਮਹਲਾ ੩ ॥*
ਮਨ ਮੇਰੇ ਹਰਿ ਕੀ ਅਕਥ ਕਹਾਣੀ ॥
ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥
ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥
ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥
ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥
ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥
ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥
ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥
ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥
ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥
ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥
ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥
ਜਿਨ੍ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥
ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥
ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥

1235

ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥
ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥
ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥
*ਸਾਰਗ ਮਹਲਾ ੫ ਅਸਟਪਦੀਆ ਘਰੁ ੧*
*ੴ ਸਤਿਗੁਰ ਪ੍ਰਸਾਦਿ ॥*
ਗੁਸਾਈਂ ਪਰਤਾਪੁ ਤੁਹਾਰੋ ਡੀਠਾ ॥
ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥
ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥
ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥੧॥
ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥
ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥੨॥
ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥
ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥੩॥
ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥
ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥
ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨੀ੍ ॥
ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨੀ੍ ॥੫॥
ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥
ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜਾ੍ਈ ॥੬॥
ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥
ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥
ਹਮ ਨਾਨੇ੍ ਨੀਚ ਤੁਮੇ੍ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥
ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥੮॥੧॥
*ਸਾਰਗ ਮਹਲਾ ੫ ਅਸਟਪਦੀ ਘਰੁ ੬*
*ੴ ਸਤਿਗੁਰ ਪ੍ਰਸਾਦਿ ॥*
ਅਗਮ ਅਗਾਧਿ ਸੁਨਹੁ ਜਨ ਕਥਾ ॥
ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥
ਸਦਾ ਸਦਾ ਸਤਿਗੁਰ ਨਮਸਕਾਰ ॥
ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥
ਮਨ ਭੀਤਰਿ ਹੋਵੈ ਪਰਗਾਸੁ ॥
ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥
ਮਿਤਿ ਨਾਹੀ ਜਾ ਕਾ ਬਿਸਥਾਰੁ ॥
ਸੋਭਾ ਤਾ ਕੀ ਅਪਰ ਅਪਾਰ ॥
ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥
ਸੋਗ ਹਰਖ ਦੁਹਹੂ ਮਹਿ ਨਾਹਿ ॥੨॥
ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥
ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥

1236

ਅਨਿਕ ਪੁਰਖ ਅੰਸਾ ਅਵਤਾਰ ॥
ਅਨਿਕ ਇੰਦ੍ਰ ਊਭੇ ਦਰਬਾਰ ॥੩॥
ਅਨਿਕ ਪਵਨ ਪਾਵਕ ਅਰੁ ਨੀਰ ॥
ਅਨਿਕ ਰਤਨ ਸਾਗਰ ਦਧਿ ਖੀਰ ॥
ਅਨਿਕ ਸੂਰ ਸਸੀਅਰ ਨਖਿਆਤਿ ॥
ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥
ਅਨਿਕ ਬਸੁਧਾ ਅਨਿਕ ਕਾਮਧੇਨ ॥
ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥
ਅਨਿਕ ਅਕਾਸ ਅਨਿਕ ਪਾਤਾਲ ॥
ਅਨਿਕ ਮੁਖੀ ਜਪੀਐ ਗੋਪਾਲ ॥੫॥
ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥
ਅਨਿਕ ਜੁਗਤਿ ਹੋਵਤ ਬਖਿਆਨ ॥
ਅਨਿਕ ਸਰੋਤੇ ਸੁਨਹਿ ਨਿਧਾਨ ॥
ਸਰਬ ਜੀਅ ਪੂਰਨ ਭਗਵਾਨ ॥੬॥
ਅਨਿਕ ਧਰਮ ਅਨਿਕ ਕੁਮੇਰ ॥
ਅਨਿਕ ਬਰਨ ਅਨਿਕ ਕਨਿਕ ਸੁਮੇਰ ॥
ਅਨਿਕ ਸੇਖ ਨਵਤਨ ਨਾਮੁ ਲੇਹਿ ॥
ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥
ਅਨਿਕ ਪੁਰੀਆ ਅਨਿਕ ਤਹ ਖੰਡ ॥
ਅਨਿਕ ਰੂਪ ਰੰਗ ਬ੍ਰਹਮੰਡ ॥
ਅਨਿਕ ਬਨਾ ਅਨਿਕ ਫਲ ਮੂਲ ॥
ਆਪਹਿ ਸੂਖਮ ਆਪਹਿ ਅਸਥੂਲ ॥੮॥
ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥
ਅਨਿਕ ਪਰਲਉ ਅਨਿਕ ਉਤਪਾਤਿ ॥
ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥
ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥
ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥
ਅਨਿਕ ਕਲਾ ਖੇਲੈ ਹਰਿ ਰਾਇ ॥
ਅਨਿਕ ਧੁਨਿਤ ਲਲਿਤ ਸੰਗੀਤ ॥
ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥
ਸਭ ਤੇ ਊਚ ਭਗਤ ਜਾ ਕੈ ਸੰਗਿ ॥
ਆਠ ਪਹਰ ਗੁਨ ਗਾਵਹਿ ਰੰਗਿ ॥
ਅਨਿਕ ਅਨਾਹਦ ਆਨੰਦ ਝੁਨਕਾਰ ॥
ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥
ਸਤਿ ਪੁਰਖੁ ਸਤਿ ਅਸਥਾਨੁ ॥
ਊਚ ਤੇ ਊਚ ਨਿਰਮਲ ਨਿਰਬਾਨੁ ॥
ਅਪੁਨਾ ਕੀਆ ਜਾਨਹਿ ਆਪਿ ॥
ਆਪੇ ਘਟਿ ਘਟਿ ਰਹਿਓ ਬਿਆਪਿ ॥
ਕ੍ਰਿਪਾ ਨਿਧਾਨ ਨਾਨਕ ਦਇਆਲ ॥
ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥
*ਸਾਰਗ ਛੰਤ ਮਹਲਾ ੫*
*ੴ ਸਤਿਗੁਰ ਪ੍ਰਸਾਦਿ ॥*
ਸਭ ਦੇਖੀਐ ਅਨਭੈ ਕਾ ਦਾਤਾ ॥
ਘਟਿ ਘਟਿ ਪੂਰਨ ਹੈ ਅਲਿਪਾਤਾ ॥
ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥
ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥
ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥
ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥
ਕਉਨ ਉਪਮਾ ਦੇਉ ਕਵਨ ਬਡਾਈ ॥
ਪੂਰਨ ਪੂਰਿ ਰਹਿਓ ਸ੍ਰਬ ਠਾਈ ॥
ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥

1237

ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥
ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥
ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥
ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥
ਹੀਉ ਅਰਾਪਉਂ ਦੇਹੁ ਸਦੇਸਾ ॥
ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥
ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥
ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥
ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥
ਕਰਿ ਕਿਰਪਾ ਅਪੁਨੇ ਪਹਿ ਆਇਆ ॥
ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥
ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥
ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥
ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥
ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥
*ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ*
*ੴ ਸਤਿਗੁਰ ਪ੍ਰਸਾਦਿ ॥*
*ਸਲੋਕ ਮਹਲਾ ੨ ॥*
ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥
ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥
*ਮਹਲਾ ੧ ॥*
ਨ ਭੀਜੈ ਰਾਗੀ ਨਾਦੀ ਬੇਦਿ ॥
ਨ ਭੀਜੈ ਸੁਰਤੀ ਗਿਆਨੀ ਜੋਗਿ ॥
ਨ ਭੀਜੈ ਸੋਗੀ ਕੀਤੈ ਰੋਜਿ ॥
ਨ ਭੀਜੈ ਰੂਪੀਂ ਮਾਲੀਂ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥
ਨ ਭੀਜੈ ਦਾਤੀਂ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥
ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥
ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥
*ਮਹਲਾ ੧ ॥*
ਨਵ ਛਿਅ ਖਟ ਕਾ ਕਰੇ ਬੀਚਾਰੁ ॥
ਨਿਸਿ ਦਿਨ ਉਚਰੈ ਭਾਰ ਅਠਾਰ ॥
ਤਿਨਿ ਭੀ ਅੰਤੁ ਨ ਪਾਇਆ ਤੋਹਿ ॥
ਨਾਮ ਬਿਹੂਣ ਮੁਕਤਿ ਕਿਉ ਹੋਇ ॥
ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥
ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥
*ਪਉੜੀ ॥*
ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥
ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥
ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥
ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥
ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥

2018-2021