1246

*ਸਲੋਕ ਮਃ ੧ ॥*
ਗਿਆਨ ਵਿਹੂਣਾ ਗਾਵੈ ਗੀਤ ॥
ਭੁਖੇ ਮੁਲਾਂ ਘਰੇ ਮਸੀਤਿ ॥
ਮਖਟੂ ਹੋਇ ਕੈ ਕੰਨ ਪੜਾਏ ॥
ਫਕਰੁ ਕਰੇ ਹੋਰੁ ਜਾਤਿ ਗਵਾਏ ॥
ਗੁਰੁ ਪੀਰੁ ਸਦਾਏ ਮੰਗਣ ਜਾਇ ॥
ਤਾ ਕੈ ਮੂਲਿ ਨ ਲਗੀਐ ਪਾਇ ॥
ਘਾਲਿ ਖਾਇ ਕਿਛੁ ਹਥਹੁ ਦੇਇ ॥
ਨਾਨਕ ਰਾਹੁ ਪਛਾਣਹਿ ਸੇਇ ॥੧॥
*ਮਃ ੧ ॥*
ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੀ੍ ॥
ਮਨਿ ਅੰਧੈ ਊਂਧੈ ਕਵਲਿ ਦਿਸਨਿ੍ ਖਰੇ ਕਰੂਪ ॥
ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥
ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥
ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥
ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥
*ਪਉੜੀ ॥*
ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥
ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ ॥
ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥
ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥
ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥੨੨॥
*ਸਲੋਕ ਮਃ ੪ ॥*
ਸਤਿਗੁਰੁ ਸੇਵਨਿ ਸੇ ਵਡਭਾਗੀ ॥
ਸਚੈ ਸਬਦਿ ਜਿਨਾ੍ ਏਕ ਲਿਵ ਲਾਗੀ ॥
ਗਿਰਹ ਕੁਟੰਬ ਮਹਿ ਸਹਜਿ ਸਮਾਧੀ ॥
ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥੧॥
*ਮਃ ੪ ॥*
ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥
ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥
ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥
ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥
ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥
ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥
ਨਾਨਕ ਤਿਨਾ੍ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥
*ਪਉੜੀ ॥*
ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥
ਗੜ੍ਹ੍ਹ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥
ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥
ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥
ਨਾਨਕ ਜੋ ਦੇਵੈ ਤਿਸਹਿ ਨ ਜਾਣਨੀ੍ ਮਨਮੁਖਿ ਦੁਖੁ ਪਾਈ ॥੨੩॥
*ਸਲੋਕ ਮਃ ੩ ॥*
ਪੜਿ੍ ਪੜਿ੍ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥
ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥
ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥
ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥
ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥
ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥
*ਮਃ ੩ ॥*
ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥
ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥
ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥
ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥੨॥

1247

*ਪਉੜੀ ॥*
ਗੜਿ੍ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥
ਰੰਗ ਪਰੰਗ ਕਤੀਫਿਆ ਪਹਿਰਹਿ ਧਰ ਮਾਈ ॥
ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥
ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥
ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥੨੪॥
*ਸਲੋਕ ਮਃ ੩ ॥*
ਸਹਜੇ ਸੁਖਿ ਸੁਤੀ ਸਬਦਿ ਸਮਾਇ ॥
ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥
ਦੁਬਿਧਾ ਚੂਕੀ ਸਹਜਿ ਸੁਭਾਇ ॥
ਅੰਤਰਿ ਨਾਮੁ ਵਸਿਆ ਮਨਿ ਆਇ ॥
ਸੇ ਕੰਠਿ ਲਾਏ ਜਿ ਭੰਨਿ ਘੜਾਇ ॥
ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥੧॥
*ਮਃ ੩ ॥*
ਜਿਨੀ੍ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥
ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥
ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ ॥੨॥
*ਪਉੜੀ ॥*
ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥
ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥
ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥
ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ ॥
ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥੨੫॥
*ਸਲੋਕੁ ਮਃ ੩ ॥*
ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥
ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨੀ੍ ਉਪਰਿ ਚੋਰ ॥੧॥
*ਮਃ ੫ ॥*
ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥
ਨਾਨਕ ਨਾਮ ਵਿਹੂਣਿਆ ਤਿਨ੍ ਤਨ ਖਾਵਹਿ ਕਾਉ ॥੨॥
*ਪਉੜੀ ॥*
ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥
ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥
ਹਰਿ ਸੇਤੀ ਰੰਗਿ ਰਵਿ ਰਹੇ ਸਭ ਸਾਸ ਗਿਰਾਸਾ ॥
ਹਰਿ ਕਾ ਰੰਗੁ ਕਦੇ ਨ ਉਤਰੈ ਗੁਰਮੁਖਿ ਪਰਗਾਸਾ ॥
ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥੨੬॥
*ਸਲੋਕ ਮਃ ੩ ॥*
ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥
ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥
ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥
ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥
ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥੧॥
*ਮਃ ੩ ॥*
ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥
ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥
ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥
ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥੨॥
*ਪਉੜੀ ॥*
ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥
ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥

1248

ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥
ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥
ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥
*ਸਲੋਕ ਮਃ ੩ ॥*
ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥
ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥
ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥
*ਮਃ ੩ ॥*
ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥
ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥
ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨ੍ ਪੂਰਬਿ ਲਿਖਿਆ ਕਰਾਮੁ ॥੨॥
*ਪਉੜੀ ॥*
ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥
ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥
ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥
ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥
ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥੨੮॥
*ਸਲੋਕ ਮਃ ੩ ॥*
ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥
ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥੧॥
*ਮਃ ੩ ॥*
ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥
ਗੁਰ ਕੈ ਭਾਣੈ ਜੇ ਚਲੈ ਬਹੁੜਿ ਨ ਆਵਣੁ ਹੋਇ ॥
ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥
*ਪਉੜੀ ॥*
ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥
ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥
ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥
ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥
ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥
*ਸਲੋਕ ਮਃ ੩ ॥*
ਮਨਮੁਖ ਬੋਲਿ ਨ ਜਾਣਨੀ੍ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥
ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥
ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥
ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥
ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥
*ਮਃ ੩ ॥*
ਹਰਿ ਗੁਰਮੁਖਿ ਤਿਨੀ੍ ਅਰਾਧਿਆ ਜਿਨ੍ ਕਰਮਿ ਪਰਾਪਤਿ ਹੋਇ ॥
ਨਾਨਕ ਹਉ ਬਲਿਹਾਰੀ ਤਿਨ੍ ਕਉ ਜਿਨ੍ ਹਰਿ ਮਨਿ ਵਸਿਆ ਸੋਇ ॥੨॥
*ਪਉੜੀ ॥*
ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥
ਨਿਤ ਜੀਵਣ ਕਉ ਚਿਤੁ ਗੜ੍ ਮੰਡਪ ਸਵਾਰਿਆ ॥
ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥
ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥

1249

ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥
*ਸਲੋਕ ਮਃ ੩ ॥*
ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥
ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥
ਜਿਨ੍ ਕੀਤੇ ਤਿਸੈ ਨ ਸੇਵਨੀ੍ ਦੇਦਾ ਰਿਜਕੁ ਸਮਾਇ ॥
ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥
ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥
ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥
*ਮਃ ੩ ॥*
ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥
ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥
*ਪਉੜੀ ॥*
ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ ॥
ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ ॥
ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥
ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥
ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥੩੧॥
*ਸਲੋਕ ਮਃ ੩ ॥*
ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥
ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥
ਅੰਨੇ੍ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥
ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥
ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥
ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥
ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥
ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥
ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥
ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥
*ਮਃ ੩ ॥*
ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥
ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥
ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥
ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥
ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥
ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥
ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥
*ਪਉੜੀ ॥*
ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥
ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥
ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥
ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥
ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥

2018-2021