1278

*ਰਾਗੁ ਮਲਾਰ ਛੰਤ ਮਹਲਾ ੫ ॥*
*ੴ ਸਤਿਗੁਰ ਪ੍ਰਸਾਦਿ ॥*
ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥
ਅਪਨੇ ਜਨ ਸੰਗਿ ਰਾਤੇ ॥
ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥
ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥
ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥
ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥
ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥
ਮਹਾ ਪਤਿਤ ਤੁਮ੍ ਤਾਰੇ ॥
ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥
ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥
ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥
ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮ੍ਹ੍ਹਾਰੇ ॥੨॥
ਹਰਿ ਚਰਨ ਕਮਲ ਮਨੁ ਲੀਨਾ ॥
ਪ੍ਰਭ ਜਲ ਜਨ ਤੇਰੇ ਮੀਨਾ ॥
ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥
ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥
ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥
ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥
ਆਪਸ ਕਉ ਆਪੁ ਮਿਲਾਇਆ ॥
ਭ੍ਰਮ ਭੰਜਨ ਹਰਿ ਰਾਇਆ ॥
ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥
ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥
ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥
ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨੀ੍ ਹਰਿ ਹਰਿ ਧਿਆਇਆ ॥੪॥੧॥
*ਵਾਰ ਮਲਾਰ ਕੀ ਮਹਲਾ ੧*
*ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥*
*ੴ ਸਤਿਗੁਰ ਪ੍ਰਸਾਦਿ ॥*
*ਸਲੋਕ ਮਹਲਾ ੩ ॥*
ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥
ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥
ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥
ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥

1279

ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥
ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥
ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥
ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥
ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥
ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥
ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥
*ਮਹਲਾ ੧ ॥*
ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥
ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥
*ਪਉੜੀ ॥*
ਆਪੀਨੈ੍ ਆਪੁ ਸਾਜਿ ਆਪੁ ਪਛਾਣਿਆ ॥
ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥
ਵਿਣੁ ਥੰਮਾ੍ ਗਗਨੁ ਰਹਾਇ ਸਬਦੁ ਨੀਸਾਣਿਆ ॥
ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥
ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥
ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥
ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥
ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥
*ਸਲੋਕ ਮਃ ੧ ॥*
ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥
ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥
*ਮਃ ੧ ॥*
ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥
ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥
*ਪਉੜੀ ॥*
ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥
ਬੈਠਾ ਤਾੜੀ ਲਾਇ ਕਵਲੁ ਛਪਾਇਆ ॥
ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥
ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥
ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥
ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥
ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥
ਸਚੇ ਹੀ ਪਤੀਆਇ ਸਚਿ ਸਮਾਇਆ ॥੨॥
*ਸਲੋਕ ਮਃ ੧ ॥*
ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥
ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥
*ਮਃ ੨ ॥*
ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥
ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥
ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥
ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥
*ਪਉੜੀ ॥*
ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥
ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥
ਦਸ ਅਵਤਾਰੀ ਰਾਮੁ ਰਾਜਾ ਆਇਆ ॥
ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥
ਈਸ ਮਹੇਸੁਰੁ ਸੇਵ ਤਿਨੀ੍ ਅੰਤੁ ਨ ਪਾਇਆ ॥
ਸਚੀ ਕੀਮਤਿ ਪਾਇ ਤਖਤੁ ਰਚਾਇਆ ॥
ਦੁਨੀਆ ਧੰਧੈ ਲਾਇ ਆਪੁ ਛਪਾਇਆ ॥

1280

ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥
*ਸਲੋਕ ਮਃ ੨ ॥*
ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥
ਨਾਨਕ ਝੂਰਿ ਮਰਹਿ ਦੋਹਾਗਣੀ ਜਿਨ੍ ਅਵਰੀ ਲਾਗਾ ਨੇਹੁ ॥੧॥
*ਮਃ ੨ ॥*
ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥
ਨਾਨਕ ਸੁਖਿ ਸਵਨੁ ਸੋਹਾਗਣੀ ਜਿਨ੍ ਸਹ ਨਾਲਿ ਪਿਆਰੁ ॥੨॥
*ਪਉੜੀ ॥*
ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥
ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥
ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥
ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥
ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥
ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥
ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥
ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥
*ਸਲੋਕ ਮਃ ੩ ॥*
ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥
ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥
ਰੰਗੁ ਰਹਿਆ ਤਿਨ੍ਹ੍ਹ ਕਾਮਣੀ ਜਿਨ੍ ਮਨਿ ਭਉ ਭਾਉ ਹੋਇ ॥
ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥
*ਮਃ ੩ ॥*
ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥
ਨਾਨਕ ਦੁਖੁ ਲਾਗਾ ਤਿਨ੍ ਕਾਮਣੀ ਜਿਨ੍ ਕੰਤੈ ਸਿਉ ਮਨਿ ਭੰਗੁ ॥੨॥
*ਪਉੜੀ ॥*
ਦੋਵੈ ਤਰਫਾ ਉਪਾਇ ਇਕੁ ਵਰਤਿਆ ॥
ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥
ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥
ਮਨਮੁਖ ਕਚੇ ਕੂੜਿਆਰ ਤਿਨੀ੍ ਨਿਹਚਉ ਦਰਗਹ ਹਾਰਿਆ ॥
ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨੀ੍ ਮਾਰਿਆ ॥
ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥
ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥
ਸਤਿਗੁਰੁ ਸੇਵਨਿ ਆਪਣਾ ਤਿਨਾ੍ ਵਿਟਹੁ ਹਉ ਵਾਰਿਆ ॥੫॥
*ਸਲੋਕ ਮਃ ੩ ॥*
ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥
ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥
*ਮਃ ੩ ॥*
ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥
ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥
ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥
ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥
*ਪਉੜੀ ॥*
ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥
ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥
ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥
ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥

1281

ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥
ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥
ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥
ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥
*ਸਲੋਕ ਮਃ ੩ ॥*
ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥
ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥
ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥
ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥
ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥
*ਮਃ ੩ ॥*
ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥
ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥
ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥
ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥
ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥
ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥
*ਪਉੜੀ ॥*
ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥
ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥
ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥
ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥
ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥
ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥
ਸੇ ਸੁਖੀਏ ਸਦਾ ਸੋਹਣੇ ਜਿਨ੍ ਵਿਚਹੁ ਆਪੁ ਗਵਾਇ ॥
ਤਿਨ੍ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥
*ਸਲੋਕ ਮਃ ੩ ॥*
ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥
ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥
ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥
ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥
ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥
ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥
ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥
*ਮਃ ੩ ॥*
ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥
ਗੁਰਮੁਖਿ ਜਿਨੀ੍ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥
ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥
ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥
ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥
*ਪਉੜੀ ॥*
ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥
ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥
ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥
ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥
ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥
ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥
ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥
ਗੁਰਮਤੀ ਜਾਗੇ ਤਿਨੀ੍ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥

2018-2021