1383

ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥
ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥
ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥
ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥
ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥
ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥
ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥੯੮॥
ਫਰੀਦਾ ਦਰੀਆਵੈ ਕੰਨੈ੍ ਬਗੁਲਾ ਬੈਠਾ ਕੇਲ ਕਰੇ ॥
ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥
ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥
ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥
ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥
ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨਿ੍ ॥
ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥
ਤਿਨ੍ਹ੍ਹਾ ਪਿਆਰਿਆ ਭਾਈਆਂ ਅਗੈ ਦਿਤਾ ਬੰਨਿ੍ ॥
ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨਿ੍ ॥
ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥
ਫਰੀਦਾ ਹਉ ਬਲਿਹਾਰੀ ਤਿਨ੍ ਪੰਖੀਆ ਜੰਗਲਿ ਜਿੰਨਾ੍ ਵਾਸੁ ॥
ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥੧੦੧॥
ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥
ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥
ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥
ਜਿਨੀ੍ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥੧੦੩॥
*ਮਃ ੩ ॥*
ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥
ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥੧੦੪॥
*ਮਃ ੫ ॥*
ਫਰੀਦਾ ਗਰਬੁ ਜਿਨਾ੍ ਵਡਿਆਈਆ ਧਨਿ ਜੋਬਨਿ ਆਗਾਹ ॥
ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥੧੦੫॥
ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ ॥
ਐਥੈ ਦੁਖ ਘਣੇਰਿਆ ਅਗੈ ਠਉਰ ਨ ਠਾਉ ॥੧੦੬॥
ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥
ਜੇ ਤੈ ਰਬੁ ਵਿਸਾਰਿਆ ਤ ਰਬਿ ਨ ਵਿਸਰਿਓਹਿ ॥੧੦੭॥
*ਮਃ ੫ ॥*
ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥
ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ ॥੧੦੮॥
*ਮਃ ੫ ॥*
ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥
ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥੧੦੯॥
*ਮਃ ੫ ॥*
ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥
ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥
*ਮਃ ੫ ॥*
ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ ॥

1384

ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥੧੧੧॥
ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥
ਜੋ ਜਾਗੰਨਿ੍ ਲਹੰਨਿ ਸੇ ਸਾਈ ਕੰਨੋ ਦਾਤਿ ॥੧੧੨॥
ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥
ਇਕਿ ਜਾਗੰਦੇ ਨਾ ਲਹਨਿ੍ ਇਕਨਾ੍ ਸੁਤਿਆ ਦੇਇ ਉਠਾਲਿ ॥੧੧੩॥
ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥
ਜਿਨਾ੍ ਨਾਉ ਸੁਹਾਗਣੀ ਤਿਨਾ੍ ਝਾਕ ਨ ਹੋਰ ॥੧੧੪॥
ਸਬਰ ਮੰਝ ਕਮਾਣ ਏ ਸਬਰੁ ਕਾ ਨੀਹਣੋ ॥
ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥੧੧੫॥
ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨਿ੍ ॥
ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ ॥੧੧੬॥
ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ ॥
ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥੧੧੭॥
ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥
ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ ॥੧੧੮॥
ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨਿ੍ ॥
ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨਿ੍ ॥੧੧੯॥
ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥
ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥੧੨੦॥
ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥
ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥
ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥
ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੧੨੨॥
ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥
ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ ॥੧੨੩॥
ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥
ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥
ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥
ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥੧੨੫॥
ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥
ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥
ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥
ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥
ਮਤਿ ਹੋਦੀ ਹੋਇ ਇਆਣਾ ॥
ਤਾਣ ਹੋਦੇ ਹੋਇ ਨਿਤਾਣਾ ॥
ਅਣਹੋਦੇ ਆਪੁ ਵੰਡਾਏ ॥
ਕੋ ਐਸਾ ਭਗਤੁ ਸਦਾਏ ॥੧੨੮॥
ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥
ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥
ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥
ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥੧੩੦॥

1385

*ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥*
*ਸਵਈਏ ਸ੍ਰੀ ਮੁਖਬਾਕੵ ਮਹਲਾ ੫ ॥*
ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥
ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥
ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥
ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥
ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥
ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥
ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥
ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥
ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥
ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥
ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥

1386

ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥
ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥
ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥
ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥
ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥
ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥
ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥
ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥
ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥
ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥
ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥
ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥
ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥
ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥
ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ ॥
ਹਰਿ ਗੁਰੁ ਨਾਨਕੁ ਜਿਨ੍ਹ੍ਹ ਪਰਸਿਓ ਤਿਨ੍ ਸਭ ਕੁਲ ਕੀਓ ਉਧਾਰੁ ॥੬॥
ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥
ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥
ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥
ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥
ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥
ਹਰਿ ਗੁਰੁ ਨਾਨਕੁ ਜਿਨ੍ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥
ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥
ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥
ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥
ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥
ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥
ਹਰਿ ਗੁਰੁ ਨਾਨਕੁ ਜਿਨ੍ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥
ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥
ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥
ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥
ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥
ਬਲਿਓ ਚਰਾਗੁ ਅੰਧੵਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥
ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥

2018-2021