1393

*ਸਵਈਏ ਮਹਲੇ ਤੀਜੇ ਕੇ ੩*
*ੴ ਸਤਿਗੁਰ ਪ੍ਰਸਾਦਿ ॥*
ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥
ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥
ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥
ਕਵਿ ਜਨ ਕਲੵ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥
ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥
ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥
ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥
ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥
ਸਿਮਰਹਿ ਸੋਈ ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥
ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥
ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥
ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥
ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥
ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥
ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥
ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥
ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥
ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥
ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥
ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥
ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥
ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥
ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥
ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥
ਭਲਉ ਪ੍ਰਸਿਧੁ ਤੇਜੋ ਤਨੌ ਕਲੵ ਜੋੜਿ ਕਰ ਧੵਾਇਅਓ ॥
ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥
ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥
ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥
ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥
ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥
ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥
ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥
ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥
ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥
ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥
ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥
ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ ॥

1394

ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ ਅਮਰ ਪ੍ਰਗਾਸੁ ॥੮॥
ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥
ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥
ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥
ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥
ਮਸਤਕਿ ਨੀਸਾਣੁ ਸਚਉ ਕਰਮੁ ਕਲ੍ਯ੍ਯ ਜੋੜਿ ਕਰ ਧੵਾਇਅਉ ॥
ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥
ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥
ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥
ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥
ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥
ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥
ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥
ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥
ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥
ਤਿ ਨਰ ਸੋਕੁ ਨਹੁ ਹੂਐ ਤਿ ਨਰ ਸੇ ਅੰਤੁ ਨ ਲਹੀਅਹਿ ॥
ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ ਸਮਪਹਿ ॥
ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥
ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥
ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥
ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥
ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥
ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥
ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥
ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥
ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥
ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥
ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥
ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥
ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥
ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲੵ ਜਾਣੀ ਜੁਗਤਿ ॥
ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥
ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥
ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥
ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥
ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥

1395

ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ ਲਹਿ ॥
ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥
ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥
ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥
ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥
ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥
ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥
ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥੧॥੧੫॥
ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥
ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥
ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥
ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥
ਨਾਨਕ ਕੁਲਿ ਨਿੰਮਲੁ ਅਵਤਰੵਿਉ ਅੰਗਦ ਲਹਣੇ ਸੰਗਿ ਹੁਅ ॥
ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥
ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥
ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥
ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥
ਗੁਰੁ ਗਉਹਰੁ ਦਰੀਆਉ ਪਲਕ ਡੁਬੰਤੵਹ ਤਾਰੈ ॥
ਨਾਨਕ ਕੁਲਿ ਨਿੰਮਲੁ ਅਵਤਰੵਿਉ ਗੁਣ ਕਰਤਾਰੈ ਉਚਰੈ ॥
ਗੁਰੁ ਅਮਰਦਾਸੁ ਜਿਨ੍ ਸੇਵਿਅਉ ਤਿਨ੍ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥
ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥
ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥
ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥
ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥
ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥
ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥
ਭਿਖੇ ਕੇ ॥
ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥
ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥
ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥
ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥
ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥
ਗੁਰੁ ਮਿਲੵਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥
ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥
ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥
ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥
ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥
ਹਰਿ ਨਾਮੁ ਛੋਡਿ ਦੂਜੈ ਲਗੇ ਤਿਨ੍ ਕੇ ਗੁਣ ਹਉ ਕਿਆ ਕਹਉ ॥
ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥
ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥
ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥
ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥
ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥
ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥
ਗੁਰ ਅਮਰਦਾਸ ਸਚੁ ਸਲੵ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥
ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥
ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥
ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲੵ ਉਨਹ ਜੋੁ ਗਾਵੈ ॥
ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥

2018-2021