*ਸਵਈਏ ਮਹਲੇ ਚਉਥੇ ਕੇ ੪*
*ੴ ਸਤਿਗੁਰ ਪ੍ਰਸਾਦਿ ॥*
ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥
ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥
ਗੁਨ ਗਾਵਤ ਮਨਿ ਹੋਇ ਬਿਗਾਸਾ ॥
ਸਤਿਗੁਰ ਪੂਰਿ ਜਨਹ ਕੀ ਆਸਾ ॥
ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥
ਅਬਿਨਾਸੀ ਅਬਿਗਤੁ ਧਿਆਯਉ ॥
ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥
ਕਲੵ ਸਹਾਰੁ ਤਾਸੁ ਗੁਣ ਜੰਪੈ ॥
ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥
ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥
ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥
ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥
ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥
ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥
ਸਤਗੁਰ ਮਤਿ ਗੂੜ੍ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥
ਜਾਗੵਾ ਮਨੁ ਕਵਲੁ ਸਹਜਿ ਪਰਕਾਸ੍ਯ੍ਯਾ ਅਭੈ ਨਿਰੰਜਨੁ ਘਰਹਿ ਲਹਾ ॥
1397
ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥
ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥
ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥
ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥
ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥
ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥
ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥
ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥
ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥
ਗੁਰ ਰਾਮਦਾਸ ਕਲੵੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥
ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥
ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥
ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥
ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥
ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ ॥
ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥
ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥
ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥
ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥
ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥
ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥
ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥
ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥
ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥
ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥
ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥
ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰ ਸਬਦੁ ਵਸਾਇਅਉ ॥
ਗੁਰ ਰਾਮਦਾਸ ਕਲੵੁਚਰੈ ਤੈ ਜਗਤ ਉਧਾਰਣੁ ਪਾਇਅਉ ॥੮॥
ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥
ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥
ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥
ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥
ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥
ਗੁਰ ਰਾਮਦਾਸ ਕਲੵੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥
1398
ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥
ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥
ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ ਨਿਵਾਸੁ ॥
ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥
ਗੁਰੁ ਜਿਨ੍ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥
ਜਿਨ੍ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥
ਗੁਰੁ ਜਿਨ੍ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥
ਜਿਨ੍ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥
ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥
ਸ੍ਰੀ ਗੁਰੂ ਸਰਣਿ ਭਜੁ ਕਲੵ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥
ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥
ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥
ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥
ਇਹੁ ਰਾਜ ਜੋਗ ਗੁਰ ਰਾਮਦਾਸ ਤੁਮ੍ ਹੂ ਰਸੁ ਜਾਣੇ ॥੧੨॥
ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥
ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥
ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥
ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥