1399

ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜ੍ਹ੍ਹੁ ਤਿਨ੍ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥
ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥
ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ ਧਾਵੈ ਪਲਕ ਨ ਸੋਵੈ ਜੀਉ ॥
ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ ਮੈਲੁ ਧੋਵੈ ਜੀਉ ॥
ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥
ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥
ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥
ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥
ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧੵਾਈ ਹੈ ॥
ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥
ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥
ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥
ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥
ਨਲੵ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥
ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥
ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥
ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ ॥
ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥
ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥
ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥
ਰਡ ॥
ਜਿਸਹਿ ਧਾਰੵਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥
ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥
ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥
ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥
ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥
ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥
ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥
ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥
ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥
ਸਤਿਗੁਰੂ ਚਰਨ ਜਿਨ੍ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥
ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥
ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥
ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥
ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥
ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥
ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥
ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥
ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥
ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥
ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥
ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥
ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥
ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥

1400

ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥
ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥
ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥
ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥
ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥
ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥
ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥
ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥
ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥
ਸਮਰਥ ਗੁਰੂ ਸਿਰਿ ਹਥੁ ਧਰੵਉ ॥
ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ ॥
ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰੵਉ ॥
ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰੵਉ ॥
ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ॥੭॥੧੧॥
ਅਬ ਰਾਖਹੁ ਦਾਸ ਭਾਟ ਕੀ ਲਾਜ ॥
ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥
ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥
ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥
ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥
*ਝੋਲਨਾ ॥*
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥
ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥
ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ ॥
ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥
ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥
ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥
ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥
ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥
ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥

1401

ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥
ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥
ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥
ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥
ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥
ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥
ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥
ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥
ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥

1402

ਸਿਰੀ ਗੁਰੂ ਸਾਹਿਬੁ ਸਭ ਊਪਰਿ ॥
ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥
ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥
ਹਸ੍ਤ ਕਮਲ ਮਾਥੇ ਪਰ ਧਰੀਅੰ ॥
ਅਲਖ ਰੂਪ ਜੀਅ ਲਖ੍ਯ੍ਯਾ ਨ ਜਾਈ ॥
ਸਾਧਿਕ ਸਿਧ ਸਗਲ ਸਰਣਾਈ ॥
ਗੁਰ ਕੇ ਬਚਨ ਸਤਿ ਜੀਅ ਧਾਰਹੁ ॥
ਮਾਣਸ ਜਨਮੁ ਦੇਹ ਨਿਸ੍ਤਾਰਹੁ ॥
ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥
ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥
ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥
ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥
ਲਹਣੈ ਪੰਥੁ ਧਰਮ ਕਾ ਕੀਆ ॥
ਅਮਰਦਾਸ ਭਲੇ ਕਉ ਦੀਆ ॥
ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥
ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥
ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥
ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥
ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥
ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥
ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥
ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥
ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥
ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥
ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥
ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥
ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨ੍ ਕਉ ਪਦਵੀ ਉਚ ਭਈ ॥
ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥
ਅਵਲੋਕੵਾ ਬ੍ਰਹਮੁ ਭਰਮੁ ਸਭੁ ਛੁਟਕੵਾ ਦਿਬੵ ਦ੍ਰਿਸ੍ਟਿ ਕਾਰਣ ਕਰਣੰ ॥
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥
ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥
ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥
ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥
ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧੵਾਨੁ ਧਰੰ ॥
ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥
ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥
ਤਿਨ੍ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥
ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥
ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥੫॥
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥
ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥
ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥
ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮੵੁ ਗੵਾਨੁ ਧੵਾਨੁ ਧਰਤ ਹੀਐ ਚਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥
ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥
ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥
ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੨॥੭॥
ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥

2018-2021