ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥
ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥
ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥
ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨ੍ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥
ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥
ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥
ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥
ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥
ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥
ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥
ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥
ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥
ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥
ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥
ਵਾਹੁ ਵਾਹੁ ਕਾ ਬਡਾ ਤਮਾਸਾ ॥
ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥
ਆਪੇ ਜਲੁ ਆਪੇ ਥਲੁ ਥੰਮ੍ਨੁ ਆਪੇ ਕੀਆ ਘਟਿ ਘਟਿ ਬਾਸਾ ॥
ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥
ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥
ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥
ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹੵਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥
ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥
1404
ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥
ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥
ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥
ਸਿਵ ਬਿਰੰਚਿ ਧਰਿ ਧੵਾਨੁ ਨਿਤਹਿ ਜਿਸੁ ਬੇਦੁ ਬਖਾਣੈ ॥
ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥
ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥
ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥
ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥
ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥
ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥
ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥
ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥
ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥
ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥
ਮਥੁਰਾ ਭਨਿ ਭਾਗ ਭਲੇ ਉਨ੍ ਕੇ ਮਨ ਇਛਤ ਹੀ ਫਲ ਪਾਵਤ ਹੈ ॥
ਰਵਿ ਕੇ ਸੁਤ ਕੋ ਤਿਨ੍ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥
ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥
ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥
ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥
ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥
ਜਾ ਕਉ ਮੁਨਿ ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥
ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥
ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥
ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥
ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥
ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥
ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥
ਬਿਦੵਾਮਾਨ ਗੁਰਿ ਆਪਿ ਥਪੵਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥੬॥
ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥
ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥
ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥
ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥
1405
ਤੀਨਿ ਭਵਨ ਭਰਪੂਰਿ ਰਹਿਓ ਸੋਈ ॥
ਅਪਨ ਸਰਸੁ ਕੀਅਉ ਨ ਜਗਤ ਕੋਈ ॥
ਆਪੁਨ ਆਪੁ ਆਪ ਹੀ ਉਪਾਯਉ ॥
ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥
ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥
ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥
ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧੵਾਇਯਉ ॥
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥
ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥
ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗੵਾਨਿ ਰਸਿ ਰਸੵਿਉ ਹੀਅਉ ॥
ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧੵਾਇਯਉ ॥
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥
ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥
ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥
ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥
ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥
ਬਾਚਾ ਕਰਿ ਸਿਮਰੰਤ ਤੁਝੈ ਤਿਨ੍ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥
ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲੵ ਭਟ ਜਸੁ ਗਾਇਯਉ ॥
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥
ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥
ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥
ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥
ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥
ਸੋਈ ਰਾਮਦਾਸੁ ਗੁਰੁ ਬਲੵ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥
ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥
ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥
ਤਾ ਤੇ ਗਉਹਰੁ ਗੵਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧੵਾਰ ਕੋ ਨਾਸੁ ॥
1406
ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨ੍ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥
ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥
ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥
ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥
ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜੵੋ ਜੁ ਪ੍ਰਗਾਸੁ ॥
ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥
ਨਾਨਕਿ ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥
ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥
ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥
ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥
ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥
ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥
ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥
ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥
ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜੵਉ ॥
ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜੵਉ ॥
ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥
ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥
ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥
ਗੁਰ ਰਾਮਦਾਸ ਸਚੁ ਸਲ੍ਯ੍ਯ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥
ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥
ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥
ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥
ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥
ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥
ਅਘ ਅੰਤਕ ਬਦੈ ਨ ਸਲੵ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥