ੴ ਸਤਿਗੁਰ ਪ੍ਰਸਾਦਿ ॥
ਸਲੋਕ ਮਹਲਾ ੯ ॥
ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥
ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥
ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥
ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥
ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥
ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥
ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥
ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥
ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥
ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥
ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥
ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥
ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥
ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥
ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥
ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥
ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥
1427
ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥
ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥
ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥
ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥
ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥
ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥
ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥
ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥
ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥
ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥
ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥
ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥
ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥
ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥
ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥
ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥
ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥
ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥
ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥
ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥
ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥
ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥
ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥
ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥
ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥
ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥
ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥
ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥
ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥
ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥
ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥
ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥
ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥
ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥
ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥
ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥
ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥
ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥
1428
ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥
ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥
ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥
ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥
ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥
ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥
ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥
ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥
ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥
ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥
ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥
ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥
ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥
ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥
ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥
ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥
ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥
ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥
ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥
ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥
ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥
ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥
ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥
ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥
ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥
ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥
ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥
ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥
ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥
ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥
ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥
ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥
ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥
ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥
ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥
1429
ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥
ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥
ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥
ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥
ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥
ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥
ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥
ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥
ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥
ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥
ਦੋਹਰਾ ॥
ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥
ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥
ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥
ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥
ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥
ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥
ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥
ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
ਮੁੰਦਾਵਣੀ ਮਹਲਾ ੫ ॥
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥
ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥
ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥
ਸਲੋਕ ਮਹਲਾ ੫ ॥
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥
ੴ ਸਤਿਗੁਰ ਪ੍ਰਸਾਦਿ ॥
ਰਾਗ ਮਾਲਾ ॥
ਰਾਗ ਏਕ ਸੰਗਿ ਪੰਚ ਬਰੰਗਨ ॥
ਸੰਗਿ ਅਲਾਪਹਿ ਆਠਉ ਨੰਦਨ ॥
ਪ੍ਰਥਮ ਰਾਗ ਭੈਰਉ ਵੈ ਕਰਹੀ ॥
1430
ਪੰਚ ਰਾਗਨੀ ਸੰਗਿ ਉਚਰਹੀ ॥
ਪ੍ਰਥਮ ਭੈਰਵੀ ਬਿਲਾਵਲੀ ॥
ਪੁੰਨਿਆਕੀ ਗਾਵਹਿ ਬੰਗਲੀ ॥
ਪੁਨਿ ਅਸਲੇਖੀ ਕੀ ਭਈ ਬਾਰੀ ॥
ਏ ਭੈਰਉ ਕੀ ਪਾਚਉ ਨਾਰੀ ॥
ਪੰਚਮ ਹਰਖ ਦਿਸਾਖ ਸੁਨਾਵਹਿ ॥
ਬੰਗਾਲਮ ਮਧੁ ਮਾਧਵ ਗਾਵਹਿ ॥੧॥
ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥
ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥
ਦੁਤੀਆ ਮਾਲਕਉਸਕ ਆਲਾਪਹਿ ॥
ਸੰਗਿ ਰਾਗਨੀ ਪਾਚਉ ਥਾਪਹਿ ॥
ਗੋਂਡਕਰੀ ਅਰੁ ਦੇਵਗੰਧਾਰੀ ॥
ਗੰਧਾਰੀ ਸੀਹੁਤੀ ਉਚਾਰੀ ॥
ਧਨਾਸਰੀ ਏ ਪਾਚਉ ਗਾਈ ॥
ਮਾਲ ਰਾਗ ਕਉਸਕ ਸੰਗਿ ਲਾਈ ॥
ਮਾਰੂ ਮਸਤਅੰਗ ਮੇਵਾਰਾ ॥
ਪ੍ਰਬਲਚੰਡ ਕਉਸਕ ਉਭਾਰਾ ॥
ਖਉਖਟ ਅਉ ਭਉਰਾਨਦ ਗਾਏ ॥
ਅਸਟ ਮਾਲਕਉਸਕ ਸੰਗਿ ਲਾਏ ॥੧॥
ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥
ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥
ਤੇਲੰਗੀ ਦੇਵਕਰੀ ਆਈ ॥
ਬਸੰਤੀ ਸੰਦੂਰ ਸੁਹਾਈ ॥
ਸਰਸ ਅਹੀਰੀ ਲੈ ਭਾਰਜਾ ॥
ਸੰਗਿ ਲਾਈ ਪਾਂਚਉ ਆਰਜਾ ॥
ਸੁਰਮਾਨੰਦ ਭਾਸਕਰ ਆਏ ॥
ਚੰਦ੍ਰਬਿੰਬ ਮੰਗਲਨ ਸੁਹਾਏ ॥
ਸਰਸਬਾਨ ਅਉ ਆਹਿ ਬਿਨੋਦਾ ॥
ਗਾਵਹਿ ਸਰਸ ਬਸੰਤ ਕਮੋਦਾ ॥
ਅਸਟ ਪੁਤ੍ਰ ਮੈ ਕਹੇ ਸਵਾਰੀ ॥
ਪੁਨਿ ਆਈ ਦੀਪਕ ਕੀ ਬਾਰੀ ॥੧॥
ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥
ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥੧॥
ਕਾਲੰਕਾ ਕੁੰਤਲ ਅਉ ਰਾਮਾ ॥
ਕਮਲਕੁਸਮ ਚੰਪਕ ਕੇ ਨਾਮਾ ॥
ਗਉਰਾ ਅਉ ਕਾਨਰਾ ਕਲ੍ਯ੍ਯਾਨਾ ॥
ਅਸਟ ਪੁਤ੍ਰ ਦੀਪਕ ਕੇ ਜਾਨਾ ॥੧॥
ਸਭ ਮਿਲਿ ਸਿਰੀਰਾਗ ਵੈ ਗਾਵਹਿ ॥
ਪਾਂਚਉ ਸੰਗਿ ਬਰੰਗਨ ਲਾਵਹਿ ॥
ਬੈਰਾਰੀ ਕਰਨਾਟੀ ਧਰੀ ॥
ਗਵਰੀ ਗਾਵਹਿ ਆਸਾਵਰੀ ॥
ਤਿਹ ਪਾਛੈ ਸਿੰਧਵੀ ਅਲਾਪੀ ॥
ਸਿਰੀਰਾਗ ਸਿਉ ਪਾਂਚਉ ਥਾਪੀ ॥੧॥
ਸਾਲੂ ਸਾਰਗ ਸਾਗਰਾ ਅਉਰ ਗੋਂਡ ਗੰਭੀਰ ॥
ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥੧॥
ਖਸਟਮ ਮੇਘ ਰਾਗ ਵੈ ਗਾਵਹਿ ॥
ਪਾਂਚਉ ਸੰਗਿ ਬਰੰਗਨ ਲਾਵਹਿ ॥
ਸੋਰਠਿ ਗੋਂਡ ਮਲਾਰੀ ਧੁਨੀ ॥
ਪੁਨਿ ਗਾਵਹਿ ਆਸਾ ਗੁਨ ਗੁਨੀ ॥
ਊਚੈ ਸੁਰਿ ਸੂਹਉ ਪੁਨਿ ਕੀਨੀ ॥
ਮੇਘ ਰਾਗ ਸਿਉ ਪਾਂਚਉ ਚੀਨੀ ॥੧॥
ਬੈਰਾਧਰ ਗਜਧਰ ਕੇਦਾਰਾ ॥
ਜਬਲੀਧਰ ਨਟ ਅਉ ਜਲਧਾਰਾ ॥
ਪੁਨਿ ਗਾਵਹਿ ਸੰਕਰ ਅਉ ਸਿਆਮਾ ॥
ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥
ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥
ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥੧॥੧॥