245

*ਗਉੜੀ ਮਹਲਾ ੩ ॥*
ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥
ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥
ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥
ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥
ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥
ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥
ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥
ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥
ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥
ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥
ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥
ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥
ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥
ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥
ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥
ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥
ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥
ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥
ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥
ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥
ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥
ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥
ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥
ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥
*ਗਉੜੀ ਮਹਲਾ ੩ ॥*
ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥
ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥
ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥
ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥
ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥
ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥

246

ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥
ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥
ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥
ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥
ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥
ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥
ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥
ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥
ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥
ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥
ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥
ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥
ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥
ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥
ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥
ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥
ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥
ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥
*ਗਉੜੀ ਮਹਲਾ ੩ ॥*
ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥
ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥
ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥
ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥
ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥
ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥
ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥
ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥
ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥
ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥
ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥
ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥
ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥
ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥
ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥
ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥

247

ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥
ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰ ਸਬਦੀ ਚਿਤੁ ਲਾਏ ॥੩॥
ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥
ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥
ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥
ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥
ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ ॥
ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥੪॥੫॥੭॥
*ਰਾਗੁ ਗਉੜੀ ਛੰਤ ਮਹਲਾ ੫*
*ੴ ਸਤਿਗੁਰ ਪ੍ਰਸਾਦਿ ॥*
ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥
ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ ॥
ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ ॥
ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥
ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥
ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥
ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥
ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥
ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥
ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥
ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥
ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥
ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥
ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥
ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥
ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥
ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥
ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥
ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥
ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥
ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥
ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥
ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥
ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥

248

*ਗਉੜੀ ਮਹਲਾ ੫ ॥*
ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥
ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥
ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥
ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥
ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥
ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥
ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥
ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥
ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥
ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥
ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥
ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥
ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥
ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥
ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥
ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥
ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥
ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥
ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥
ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥
ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥
ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥
ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥
ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥

2018