257

*ਪਉੜੀ ॥*
ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥
ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥
ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥
ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥
ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥
ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥
ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥
ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥
*ਸਲੋਕੁ ॥*
ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥
ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥੧॥
*ਪਉੜੀ ॥*
ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥
ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥
ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥
ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥
ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥
ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥
ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥੩੩॥
*ਸਲੋਕੁ ॥*
ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥
ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥੧॥
*ਪਉੜੀ ॥*
ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥
ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥
ਦੈਨਹਾਰੁ ਸਦ ਜੀਵਨਹਾਰਾ ॥
ਮਨ ਮੂਰਖ ਕਿਉ ਤਾਹਿ ਬਿਸਾਰਾ ॥
ਦੋਸੁ ਨਹੀ ਕਾਹੂ ਕਉ ਮੀਤਾ ॥
ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥
ਦਰਦ ਨਿਵਾਰਹਿ ਜਾ ਕੇ ਆਪੇ ॥
ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥
*ਸਲੋਕੁ ॥*
ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥
ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥
*ਪਉੜੀ ॥*
ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥
ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥
ਧਨੁ ਸਾਚਾ ਤੇਊ ਸਚ ਸਾਹਾ ॥
ਹਰਿ ਹਰਿ ਪੂੰਜੀ ਨਾਮ ਬਿਸਾਹਾ ॥
ਧੀਰਜੁ ਜਸੁ ਸੋਭਾ ਤਿਹ ਬਨਿਆ ॥
ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥
ਗੁਰਮੁਖਿ ਜਿਹ ਘਟਿ ਰਹੇ ਸਮਾਈ ॥
ਨਾਨਕ ਤਿਹ ਜਨ ਮਿਲੀ ਵਡਾਈ ॥੩੫॥
*ਸਲੋਕੁ ॥*
ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥
ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ॥੧॥
*ਪਉੜੀ ॥*
ਨੰਨਾ ਨਰਕਿ ਪਰਹਿ ਤੇ ਨਾਹੀ ॥
ਜਾ ਕੈ ਮਨਿ ਤਨਿ ਨਾਮੁ ਬਸਾਹੀ ॥
ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥
ਬਿਖੁ ਮਾਇਆ ਮਹਿ ਨਾ ਓਇ ਖਪਤੇ ॥
ਨੰਨਾਕਾਰੁ ਨ ਹੋਤਾ ਤਾ ਕਹੁ ॥
ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥

258

ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥
ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥
*ਸਲੋਕੁ ॥*
ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥
ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥
*ਪਉੜੀ ॥*
ਪਪਾ ਪਰਮਿਤਿ ਪਾਰੁ ਨ ਪਾਇਆ ॥
ਪਤਿਤ ਪਾਵਨ ਅਗਮ ਹਰਿ ਰਾਇਆ ॥
ਹੋਤ ਪੁਨੀਤ ਕੋਟ ਅਪਰਾਧੂ ॥
ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥
ਪਰਪਚ ਧ੍ਰੋਹ ਮੋਹ ਮਿਟਨਾਈ ॥
ਜਾ ਕਉ ਰਾਖਹੁ ਆਪਿ ਗੁਸਾਈ ॥
ਪਾਤਿਸਾਹੁ ਛਤ੍ਰ ਸਿਰ ਸੋਊ ॥
ਨਾਨਕ ਦੂਸਰ ਅਵਰੁ ਨ ਕੋਊ ॥੩੭॥
*ਸਲੋਕੁ ॥*
ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥
ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥੧॥
*ਪਉੜੀ ॥*
ਫਫਾ ਫਿਰਤ ਫਿਰਤ ਤੂ ਆਇਆ ॥
ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥
ਫਿਰਿ ਇਆ ਅਉਸਰੁ ਚਰੈ ਨ ਹਾਥਾ ॥
ਨਾਮੁ ਜਪਹੁ ਤਉ ਕਟੀਅਹਿ ਫਾਸਾ ॥
ਫਿਰਿ ਫਿਰਿ ਆਵਨ ਜਾਨੁ ਨ ਹੋਈ ॥
ਏਕਹਿ ਏਕ ਜਪਹੁ ਜਪੁ ਸੋਈ ॥
ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥
ਮੇਲਿ ਲੇਹੁ ਨਾਨਕ ਬੇਚਾਰੇ ॥੩੮॥
*ਸਲੋਕੁ ॥*
ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥
ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥੧॥
*ਪਉੜੀ ॥*
ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥
ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥
ਬੀਰਾ ਆਪਨ ਬੁਰਾ ਮਿਟਾਵੈ ॥
ਤਾਹੂ ਬੁਰਾ ਨਿਕਟਿ ਨਹੀ ਆਵੈ ॥
ਬਾਧਿਓ ਆਪਨ ਹਉ ਹਉ ਬੰਧਾ ॥
ਦੋਸੁ ਦੇਤ ਆਗਹ ਕਉ ਅੰਧਾ ॥
ਬਾਤ ਚੀਤ ਸਭ ਰਹੀ ਸਿਆਨਪ ॥
ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥
*ਸਲੋਕੁ ॥*
ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥
ਸੰਤਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥
*ਪਉੜੀ ॥*
ਭਭਾ ਭਰਮੁ ਮਿਟਾਵਹੁ ਅਪਨਾ ॥
ਇਆ ਸੰਸਾਰੁ ਸਗਲ ਹੈ ਸੁਪਨਾ ॥
ਭਰਮੇ ਸੁਰਿ ਨਰ ਦੇਵੀ ਦੇਵਾ ॥
ਭਰਮੇ ਸਿਧ ਸਾਧਿਕ ਬ੍ਰਹਮੇਵਾ ॥
ਭਰਮਿ ਭਰਮਿ ਮਾਨੁਖ ਡਹਕਾਏ ॥
ਦੁਤਰ ਮਹਾ ਬਿਖਮ ਇਹ ਮਾਏ ॥
ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥
ਨਾਨਕ ਤੇਹ ਪਰਮ ਸੁਖ ਪਾਇਆ ॥੪੦॥
*ਸਲੋਕੁ ॥*
ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥
ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥
*ਪਉੜੀ ॥*
ਮਮਾ ਮਾਗਨਹਾਰ ਇਆਨਾ ॥
ਦੇਨਹਾਰ ਦੇ ਰਹਿਓ ਸੁਜਾਨਾ ॥
ਜੋ ਦੀਨੋ ਸੋ ਏਕਹਿ ਬਾਰ ॥
ਮਨ ਮੂਰਖ ਕਹ ਕਰਹਿ ਪੁਕਾਰ ॥
ਜਉ ਮਾਗਹਿ ਤਉ ਮਾਗਹਿ ਬੀਆ ॥
ਜਾ ਤੇ ਕੁਸਲ ਨ ਕਾਹੂ ਥੀਆ ॥
ਮਾਗਨਿ ਮਾਗ ਤ ਏਕਹਿ ਮਾਗ ॥
ਨਾਨਕ ਜਾ ਤੇ ਪਰਹਿ ਪਰਾਗ ॥੪੧॥

259

*ਸਲੋਕੁ ॥*
ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥
ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ ਭਗਵੰਤ ॥੧॥
*ਪਉੜੀ ॥*
ਮਮਾ ਜਾਹੂ ਮਰਮੁ ਪਛਾਨਾ ॥
ਭੇਟਤ ਸਾਧਸੰਗ ਪਤੀਆਨਾ ॥
ਦੁਖ ਸੁਖ ਉਆ ਕੈ ਸਮਤ ਬੀਚਾਰਾ ॥
ਨਰਕ ਸੁਰਗ ਰਹਤ ਅਉਤਾਰਾ ॥
ਤਾਹੂ ਸੰਗ ਤਾਹੂ ਨਿਰਲੇਪਾ ॥
ਪੂਰਨ ਘਟ ਘਟ ਪੁਰਖ ਬਿਸੇਖਾ ॥
ਉਆ ਰਸ ਮਹਿ ਉਆਹੂ ਸੁਖੁ ਪਾਇਆ ॥
ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥
*ਸਲੋਕੁ ॥*
ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥
ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥
*ਪਵੜੀ ॥*
ਯਯਾ ਜਤਨ ਕਰਤ ਬਹੁ ਬਿਧੀਆ ॥
ਏਕ ਨਾਮ ਬਿਨੁ ਕਹ ਲਉ ਸਿਧੀਆ ॥
ਯਾਹੂ ਜਤਨ ਕਰਿ ਹੋਤ ਛੁਟਾਰਾ ॥
ਉਆਹੂ ਜਤਨ ਸਾਧ ਸੰਗਾਰਾ ॥
ਯਾ ਉਬਰਨ ਧਾਰੈ ਸਭੁ ਕੋਊ ॥
ਉਆਹਿ ਜਪੇ ਬਿਨੁ ਉਬਰ ਨ ਹੋਊ ॥
ਯਾਹੂ ਤਰਨ ਤਾਰਨ ਸਮਰਾਥਾ ॥
ਰਾਖਿ ਲੇਹੁ ਨਿਰਗੁਨ ਨਰਨਾਥਾ ॥
ਮਨ ਬਚ ਕ੍ਰਮ ਜਿਹ ਆਪਿ ਜਨਾਈ ॥
ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥
*ਸਲੋਕੁ ॥*
ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥
ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥
*ਪਉੜੀ ॥*
ਰਾਰਾ ਰੇਨ ਹੋਤ ਸਭ ਜਾ ਕੀ ॥
ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥
ਰਣਿ ਦਰਗਹਿ ਤਉ ਸੀਝਹਿ ਭਾਈ ॥
ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥
ਰਹਤ ਰਹਤ ਰਹਿ ਜਾਹਿ ਬਿਕਾਰਾ ॥
ਗੁਰ ਪੂਰੇ ਕੈ ਸਬਦਿ ਅਪਾਰਾ ॥
ਰਾਤੇ ਰੰਗ ਨਾਮ ਰਸ ਮਾਤੇ ॥
ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥
*ਸਲੋਕੁ ॥*
ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥
ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥
*ਪਉੜੀ ॥*
ਲਲਾ ਲਾਵਉ ਅਉਖਧ ਜਾਹੂ ॥
ਦੂਖ ਦਰਦ ਤਿਹ ਮਿਟਹਿ ਖਿਨਾਹੂ ॥
ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥
ਤਾਹਿ ਰੋਗੁ ਸੁਪਨੈ ਨਹੀ ਆਵੈ ॥
ਹਰਿ ਅਉਖਧੁ ਸਭ ਘਟ ਹੈ ਭਾਈ ॥
ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥
ਗੁਰਿ ਪੂਰੈ ਸੰਜਮੁ ਕਰਿ ਦੀਆ ॥
ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥
*ਸਲੋਕੁ ॥*
ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥
ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥
*ਪਉੜੀ ॥*
ਵਵਾ ਵੈਰੁ ਨ ਕਰੀਐ ਕਾਹੂ ॥
ਘਟ ਘਟ ਅੰਤਰਿ ਬ੍ਰਹਮ ਸਮਾਹੂ ॥
ਵਾਸੁਦੇਵ ਜਲ ਥਲ ਮਹਿ ਰਵਿਆ ॥
ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥
ਵੈਰ ਵਿਰੋਧ ਮਿਟੇ ਤਿਹ ਮਨ ਤੇ ॥
ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥
ਵਰਨ ਚਿਹਨ ਸਗਲਹ ਤੇ ਰਹਤਾ ॥

260

ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥
*ਸਲੋਕੁ ॥*
ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥
ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥
*ਪਉੜੀ ॥*
ੜਾੜਾ ੜਾੜਿ ਮਿਟੈ ਸੰਗਿ ਸਾਧੂ ॥
ਕਰਮ ਧਰਮ ਤਤੁ ਨਾਮ ਅਰਾਧੂ ॥
ਰੂੜੋ ਜਿਹ ਬਸਿਓ ਰਿਦ ਮਾਹੀ ॥
ਉਆ ਕੀ ੜਾੜਿ ਮਿਟਤ ਬਿਨਸਾਹੀ ॥
ੜਾੜਿ ਕਰਤ ਸਾਕਤ ਗਾਵਾਰਾ ॥
ਜੇਹ ਹੀਐ ਅਹੰਬੁਧਿ ਬਿਕਾਰਾ ॥
ੜਾੜਾ ਗੁਰਮੁਖਿ ੜਾੜਿ ਮਿਟਾਈ ॥
ਨਿਮਖ ਮਾਹਿ ਨਾਨਕ ਸਮਝਾਈ ॥੪੭॥
*ਸਲੋਕੁ ॥*
ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥
ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥
*ਪਉੜੀ ॥*
ਸਸਾ ਸਰਨਿ ਪਰੇ ਅਬ ਹਾਰੇ ॥
ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥
ਸੋਧਤ ਸੋਧਤ ਸੋਧਿ ਬੀਚਾਰਾ ॥
ਬਿਨੁ ਹਰਿ ਭਜਨ ਨਹੀ ਛੁਟਕਾਰਾ ॥
ਸਾਸਿ ਸਾਸਿ ਹਮ ਭੂਲਨਹਾਰੇ ॥
ਤੁਮ ਸਮਰਥ ਅਗਨਤ ਅਪਾਰੇ ॥
ਸਰਨਿ ਪਰੇ ਕੀ ਰਾਖੁ ਦਇਆਲਾ ॥
ਨਾਨਕ ਤੁਮਰੇ ਬਾਲ ਗੁਪਾਲਾ ॥੪੮॥
*ਸਲੋਕੁ ॥*
ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥
ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥੧॥
*ਪਉੜੀ ॥*
ਖਖਾ ਖਰਾ ਸਰਾਹਉ ਤਾਹੂ ॥
ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥
ਖਰਾ ਨਿਮਾਨਾ ਹੋਤ ਪਰਾਨੀ ॥
ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥
ਭਾਵੈ ਖਸਮ ਤ ਉਆ ਸੁਖੁ ਦੇਤਾ ॥
ਪਾਰਬ੍ਰਹਮੁ ਐਸੋ ਆਗਨਤਾ ॥
ਅਸੰਖ ਖਤੇ ਖਿਨ ਬਖਸਨਹਾਰਾ ॥
ਨਾਨਕ ਸਾਹਿਬ ਸਦਾ ਦਇਆਰਾ ॥੪੯॥
*ਸਲੋਕੁ ॥*
ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥
ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥
*ਪਉੜੀ ॥*
ਸਸਾ ਸਿਆਨਪ ਛਾਡੁ ਇਆਨਾ ॥
ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥
ਸਹਸ ਭਾਤਿ ਕਰਹਿ ਚਤੁਰਾਈ ॥
ਸੰਗਿ ਤੁਹਾਰੈ ਏਕ ਨ ਜਾਈ ॥
ਸੋਊ ਸੋਊ ਜਪਿ ਦਿਨ ਰਾਤੀ ॥
ਰੇ ਜੀਅ ਚਲੈ ਤੁਹਾਰੈ ਸਾਥੀ ॥
ਸਾਧ ਸੇਵਾ ਲਾਵੈ ਜਿਹ ਆਪੈ ॥
ਨਾਨਕ ਤਾ ਕਉ ਦੂਖੁ ਨ ਬਿਆਪੈ ॥੫੦॥
*ਸਲੋਕੁ ॥*
ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥
ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥
*ਪਉੜੀ ॥*
ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥
ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥
ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥
ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥
ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥
ਸੰਤਹ ਸੰਗਿ ਹੋਤ ਕਿਰਪਾਲਾ ॥
ਓਰੈ ਕਛੂ ਨ ਕਿਨਹੂ ਕੀਆ ॥
ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥

2018