289

*ਅਸਟਪਦੀ ॥*
ਜਾਚਕ ਜਨੁ ਜਾਚੈ ਪ੍ਰਭ ਦਾਨੁ ॥
ਕਰਿ ਕਿਰਪਾ ਦੇਵਹੁ ਹਰਿ ਨਾਮੁ ॥
ਸਾਧ ਜਨਾ ਕੀ ਮਾਗਉ ਧੂਰਿ ॥
ਪਾਰਬ੍ਰਹਮ ਮੇਰੀ ਸਰਧਾ ਪੂਰਿ ॥
ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥
ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥
ਚਰਨ ਕਮਲ ਸਿਉ ਲਾਗੈ ਪ੍ਰੀਤਿ ॥
ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥
ਏਕ ਓਟ ਏਕੋ ਆਧਾਰੁ ॥
ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥
ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥
ਹਰਿ ਰਸੁ ਪਾਵੈ ਬਿਰਲਾ ਕੋਇ ॥
ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥
ਪੂਰਨ ਪੁਰਖ ਨਹੀ ਡੋਲਾਨੇ ॥
ਸੁਭਰ ਭਰੇ ਪ੍ਰੇਮ ਰਸ ਰੰਗਿ ॥
ਉਪਜੈ ਚਾਉ ਸਾਧ ਕੈ ਸੰਗਿ ॥
ਪਰੇ ਸਰਨਿ ਆਨ ਸਭ ਤਿਆਗਿ ॥
ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥
ਬਡਭਾਗੀ ਜਪਿਆ ਪ੍ਰਭੁ ਸੋਇ ॥
ਨਾਨਕ ਨਾਮਿ ਰਤੇ ਸੁਖੁ ਹੋਇ ॥੨॥
ਸੇਵਕ ਕੀ ਮਨਸਾ ਪੂਰੀ ਭਈ ॥
ਸਤਿਗੁਰ ਤੇ ਨਿਰਮਲ ਮਤਿ ਲਈ ॥
ਜਨ ਕਉ ਪ੍ਰਭੁ ਹੋਇਓ ਦਇਆਲੁ ॥
ਸੇਵਕੁ ਕੀਨੋ ਸਦਾ ਨਿਹਾਲੁ ॥
ਬੰਧਨ ਕਾਟਿ ਮੁਕਤਿ ਜਨੁ ਭਇਆ ॥
ਜਨਮ ਮਰਨ ਦੂਖੁ ਭ੍ਰਮੁ ਗਇਆ ॥
ਇਛ ਪੁਨੀ ਸਰਧਾ ਸਭ ਪੂਰੀ ॥
ਰਵਿ ਰਹਿਆ ਸਦ ਸੰਗਿ ਹਜੂਰੀ ॥
ਜਿਸ ਕਾ ਸਾ ਤਿਨਿ ਲੀਆ ਮਿਲਾਇ ॥
ਨਾਨਕ ਭਗਤੀ ਨਾਮਿ ਸਮਾਇ ॥੩॥
ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥
ਸੋ ਕਿਉ ਬਿਸਰੈ ਜਿ ਕੀਆ ਜਾਨੈ ॥

290

ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥
ਸੋ ਕਿਉ ਬਿਸਰੈ ਜਿ ਜੀਵਨ ਜੀਆ ॥
ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥
ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥
ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥
ਜਨਮ ਜਨਮ ਕਾ ਟੂਟਾ ਗਾਢੈ ॥
ਗੁਰਿ ਪੂਰੈ ਤਤੁ ਇਹੈ ਬੁਝਾਇਆ ॥
ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥
ਸਾਜਨ ਸੰਤ ਕਰਹੁ ਇਹੁ ਕਾਮੁ ॥
ਆਨ ਤਿਆਗਿ ਜਪਹੁ ਹਰਿ ਨਾਮੁ ॥
ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥
ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥
ਭਗਤਿ ਭਾਇ ਤਰੀਐ ਸੰਸਾਰੁ ॥
ਬਿਨੁ ਭਗਤੀ ਤਨੁ ਹੋਸੀ ਛਾਰੁ ॥
ਸਰਬ ਕਲਿਆਣ ਸੂਖ ਨਿਧਿ ਨਾਮੁ ॥
ਬੂਡਤ ਜਾਤ ਪਾਏ ਬਿਸ੍ਰਾਮੁ ॥
ਸਗਲ ਦੂਖ ਕਾ ਹੋਵਤ ਨਾਸੁ ॥
ਨਾਨਕ ਨਾਮੁ ਜਪਹੁ ਗੁਨਤਾਸੁ ॥੫॥
ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥
ਮਨ ਤਨ ਅੰਤਰਿ ਇਹੀ ਸੁਆਉ ॥
ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥
ਮਨੁ ਬਿਗਸੈ ਸਾਧ ਚਰਨ ਧੋਇ ॥
ਭਗਤ ਜਨਾ ਕੈ ਮਨਿ ਤਨਿ ਰੰਗੁ ॥
ਬਿਰਲਾ ਕੋਊ ਪਾਵੈ ਸੰਗੁ ॥
ਏਕ ਬਸਤੁ ਦੀਜੈ ਕਰਿ ਮਇਆ ॥
ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥
ਤਾ ਕੀ ਉਪਮਾ ਕਹੀ ਨ ਜਾਇ ॥
ਨਾਨਕ ਰਹਿਆ ਸਰਬ ਸਮਾਇ ॥੬॥
ਪ੍ਰਭ ਬਖਸੰਦ ਦੀਨ ਦਇਆਲ ॥
ਭਗਤਿ ਵਛਲ ਸਦਾ ਕਿਰਪਾਲ ॥
ਅਨਾਥ ਨਾਥ ਗੋਬਿੰਦ ਗੁਪਾਲ ॥
ਸਰਬ ਘਟਾ ਕਰਤ ਪ੍ਰਤਿਪਾਲ ॥
ਆਦਿ ਪੁਰਖ ਕਾਰਣ ਕਰਤਾਰ ॥
ਭਗਤ ਜਨਾ ਕੇ ਪ੍ਰਾਨ ਅਧਾਰ ॥
ਜੋ ਜੋ ਜਪੈ ਸੁ ਹੋਇ ਪੁਨੀਤ ॥
ਭਗਤਿ ਭਾਇ ਲਾਵੈ ਮਨ ਹੀਤ ॥
ਹਮ ਨਿਰਗੁਨੀਆਰ ਨੀਚ ਅਜਾਨ ॥
ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥
ਸਰਬ ਬੈਕੁੰਠ ਮੁਕਤਿ ਮੋਖ ਪਾਏ ॥
ਏਕ ਨਿਮਖ ਹਰਿ ਕੇ ਗੁਨ ਗਾਏ ॥
ਅਨਿਕ ਰਾਜ ਭੋਗ ਬਡਿਆਈ ॥
ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥
ਬਹੁ ਭੋਜਨ ਕਾਪਰ ਸੰਗੀਤ ॥
ਰਸਨਾ ਜਪਤੀ ਹਰਿ ਹਰਿ ਨੀਤ ॥
ਭਲੀ ਸੁ ਕਰਨੀ ਸੋਭਾ ਧਨਵੰਤ ॥
ਹਿਰਦੈ ਬਸੇ ਪੂਰਨ ਗੁਰ ਮੰਤ ॥
ਸਾਧਸੰਗਿ ਪ੍ਰਭ ਦੇਹੁ ਨਿਵਾਸ ॥
ਸਰਬ ਸੂਖ ਨਾਨਕ ਪਰਗਾਸ ॥੮॥੨੦॥
*ਸਲੋਕੁ ॥*
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥
ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥
*ਅਸਟਪਦੀ ॥*
ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥
ਪਾਪ ਪੁੰਨ ਤਬ ਕਹ ਤੇ ਹੋਤਾ ॥
ਜਬ ਧਾਰੀ ਆਪਨ ਸੁੰਨ ਸਮਾਧਿ ॥
ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥
ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥
ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥
ਜਬ ਆਪਨ ਆਪ ਆਪਿ ਪਾਰਬ੍ਰਹਮ ॥
ਤਬ ਮੋਹ ਕਹਾ ਕਿਸੁ ਹੋਵਤ ਭਰਮ ॥

291

ਆਪਨ ਖੇਲੁ ਆਪਿ ਵਰਤੀਜਾ ॥
ਨਾਨਕ ਕਰਨੈਹਾਰੁ ਨ ਦੂਜਾ ॥੧॥
ਜਬ ਹੋਵਤ ਪ੍ਰਭ ਕੇਵਲ ਧਨੀ ॥
ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥
ਜਬ ਏਕਹਿ ਹਰਿ ਅਗਮ ਅਪਾਰ ॥
ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥
ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥
ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥
ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥
ਤਬ ਕਵਨ ਨਿਡਰੁ ਕਵਨ ਕਤ ਡਰੈ ॥
ਆਪਨ ਚਲਿਤ ਆਪਿ ਕਰਨੈਹਾਰ ॥
ਨਾਨਕ ਠਾਕੁਰ ਅਗਮ ਅਪਾਰ ॥੨॥
ਅਬਿਨਾਸੀ ਸੁਖ ਆਪਨ ਆਸਨ ॥
ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥
ਜਬ ਪੂਰਨ ਕਰਤਾ ਪ੍ਰਭੁ ਸੋਇ ॥
ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥
ਜਬ ਅਬਿਗਤ ਅਗੋਚਰ ਪ੍ਰਭ ਏਕਾ ॥
ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥
ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥
ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥
ਆਪਨ ਆਪ ਆਪ ਹੀ ਅਚਰਜਾ ॥
ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥
ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥
ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥
ਜਹ ਨਿਰੰਜਨ ਨਿਰੰਕਾਰ ਨਿਰਬਾਨ ॥
ਤਹ ਕਉਨ ਕਉ ਮਾਨ ਕਉਨ ਅਭਿਮਾਨ ॥
ਜਹ ਸਰੂਪ ਕੇਵਲ ਜਗਦੀਸ ॥
ਤਹ ਛਲ ਛਿਦ੍ਰ ਲਗਤ ਕਹੁ ਕੀਸ ॥
ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥
ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥
ਕਰਨ ਕਰਾਵਨ ਕਰਨੈਹਾਰੁ ॥
ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥
ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥
ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥
ਜਹ ਸਰਬ ਕਲਾ ਆਪਹਿ ਪਰਬੀਨ ॥
ਤਹ ਬੇਦ ਕਤੇਬ ਕਹਾ ਕੋਊ ਚੀਨ ॥
ਜਬ ਆਪਨ ਆਪੁ ਆਪਿ ਉਰਿ ਧਾਰੈ ॥
ਤਉ ਸਗਨ ਅਪਸਗਨ ਕਹਾ ਬੀਚਾਰੈ ॥
ਜਹ ਆਪਨ ਊਚ ਆਪਨ ਆਪਿ ਨੇਰਾ ॥
ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥
ਬਿਸਮਨ ਬਿਸਮ ਰਹੇ ਬਿਸਮਾਦ ॥
ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥
ਜਹ ਅਛਲ ਅਛੇਦ ਅਭੇਦ ਸਮਾਇਆ ॥
ਊਹਾ ਕਿਸਹਿ ਬਿਆਪਤ ਮਾਇਆ ॥
ਆਪਸ ਕਉ ਆਪਹਿ ਆਦੇਸੁ ॥
ਤਿਹੁ ਗੁਣ ਕਾ ਨਾਹੀ ਪਰਵੇਸੁ ॥
ਜਹ ਏਕਹਿ ਏਕ ਏਕ ਭਗਵੰਤਾ ॥
ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥
ਜਹ ਆਪਨ ਆਪੁ ਆਪਿ ਪਤੀਆਰਾ ॥
ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥
ਬਹੁ ਬੇਅੰਤ ਊਚ ਤੇ ਊਚਾ ॥
ਨਾਨਕ ਆਪਸ ਕਉ ਆਪਹਿ ਪਹੂਚਾ ॥੬॥
ਜਹ ਆਪਿ ਰਚਿਓ ਪਰਪੰਚੁ ਅਕਾਰੁ ॥
ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥
ਪਾਪੁ ਪੁੰਨੁ ਤਹ ਭਈ ਕਹਾਵਤ ॥

292

ਕੋਊ ਨਰਕ ਕੋਊ ਸੁਰਗ ਬੰਛਾਵਤ ॥
ਆਲ ਜਾਲ ਮਾਇਆ ਜੰਜਾਲ ॥
ਹਉਮੈ ਮੋਹ ਭਰਮ ਭੈ ਭਾਰ ॥
ਦੂਖ ਸੂਖ ਮਾਨ ਅਪਮਾਨ ॥
ਅਨਿਕ ਪ੍ਰਕਾਰ ਕੀਓ ਬਖ੍ਯ੍ਯਾਨ ॥
ਆਪਨ ਖੇਲੁ ਆਪਿ ਕਰਿ ਦੇਖੈ ॥
ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥
ਜਹ ਅਬਿਗਤੁ ਭਗਤੁ ਤਹ ਆਪਿ ॥
ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥
ਦੁਹੂ ਪਾਖ ਕਾ ਆਪਹਿ ਧਨੀ ॥
ਉਨ ਕੀ ਸੋਭਾ ਉਨਹੂ ਬਨੀ ॥
ਆਪਹਿ ਕਉਤਕ ਕਰੈ ਅਨਦ ਚੋਜ ॥
ਆਪਹਿ ਰਸ ਭੋਗਨ ਨਿਰਜੋਗ ॥
ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥
ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥
ਬੇਸੁਮਾਰ ਅਥਾਹ ਅਗਨਤ ਅਤੋਲੈ ॥
ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥
*ਸਲੋਕੁ ॥*
ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥
ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥

2018