427

*ਆਸਾ ਮਹਲਾ ੩ ॥*
ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥
ਐਥੈ ਘਰਿ ਘਰਿ ਜਾਪਦੇ ਆਗੈ ਜੁਗਿ ਜੁਗਿ ਪਰਗਟੁ ਹੋਇ ॥੧॥
ਏ ਮਨ ਰੂੜੇ੍ ਰੰਗੁਲੇ ਤੂੰ ਸਚਾ ਰੰਗੁ ਚੜਾਇ ॥
ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥੧॥ ਰਹਾਉ ॥
ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥
ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥੨॥
ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥
ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥੩॥
ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥
ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥੪॥
ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥
ਪੂਰੇ ਗੁਰ ਤੇ ਸਤਸੰਗਤਿ ਊਪਜੈ ਸਹਜੇ ਸਚਿ ਸੁਭਾਇ ॥੫॥
ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥
ਜਿਨ੍ਹ੍ਹਿ ਕੀਤੇ ਤਿਸੈ ਨ ਜਾਣਨੀ੍ ਬਿਨੁ ਨਾਵੈ ਸਭਿ ਚੋਰ ॥੬॥
ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥
ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥੭॥
ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥
ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥੮॥੯॥੩੧॥
*ਆਸਾ ਮਹਲਾ ੩ ॥*
ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥
ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥
ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥
ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥
ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥
ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥੨॥
ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥
ਇਕਨਾ੍ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥
ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥
ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥੪॥
ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥
ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥
ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥
ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥
ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥
ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥
ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥
ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥੮॥੧੦॥੩੨॥
*ਆਸਾ ਮਹਲਾ ੩ ॥*
ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥

428

ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥
ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥
ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥
ਇਕਿ ਪਿਰੁ ਹਦੂਰਿ ਨ ਜਾਣਨੀ੍ ਦੂਜੈ ਭਰਮਿ ਭੁਲਾਇ ॥
ਕਿਉ ਪਾਇਨਿ੍ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥
ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥
ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥
ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥
ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥
ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥
ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥
ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥
ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥
ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥
ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥
ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥
ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥
*ਆਸਾ ਮਹਲਾ ੩ ॥*
ਅੰਮ੍ਰਿਤੁ ਜਿਨਾ੍ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥
ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥
ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥
ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥
ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥
ਜਿਨਾ੍ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸ ਕਮਾਹਿ ॥੨॥
ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥
ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥
ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥
ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥
ਜਿਨਾ੍ ਪਿਰੁ ਰਾਵਿਆ ਆਪਣਾ ਤਿਨਾ੍ ਵਿਟਹੁ ਬਲਿ ਜਾਉ ॥
ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥
ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥
ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥
ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥
ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥
ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥
ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥
*ਆਸਾ ਮਹਲਾ ੩ ॥*
ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥

429

ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥
ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥
ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥
ਗੁਰਮੁਖਿ ਆਪੁ ਪਛਾਣਿਆ ਤਿਨੀ੍ ਇਕ ਮਨਿ ਧਿਆਇਆ ॥
ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥
ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥
ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥
ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥
ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥
ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥
ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥
ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥
ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥
ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥
ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥
ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨਾ੍ ਭਰਮਾਇ ॥
ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥
ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥
ਨਾਨਕ ਨਾਮੁ ਤਿਨਾ੍ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥
*ਆਸਾ ਮਹਲਾ ੩ ॥*
ਸਬਦੌ ਹੀ ਭਗਤ ਜਾਪਦੇ ਜਿਨ੍ ਕੀ ਬਾਣੀ ਸਚੀ ਹੋਇ ॥
ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥
ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥
ਸਫਲੁ ਤਿਨਾ੍ ਕਾ ਜਨਮੁ ਹੈ ਤਿਨ੍ ਮਾਨੈ ਸਭੁ ਕੋਇ ॥੧॥ ਰਹਾਉ ॥
ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥
ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥
ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥
ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥
ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨਾ੍ ਨਾਮੁ ਪਿਆਰਾ ॥
ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨਾ੍ ਅੰਤਰਿ ਸਬਦੁ ਵੀਚਾਰਾ ॥੪॥
ਭਗਤੀ ਸਾਰ ਨ ਜਾਣਨੀ੍ ਮਨਮੁਖ ਅਹੰਕਾਰੀ ॥
ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥
ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥
ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥
ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥
ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥
ਭਗਤਾ ਕੀ ਜਤਿ ਪਤਿ ਏਕ ਨਾਮੁ ਹੈ ਆਪੇ ਲਏ ਸਵਾਰਿ ॥
ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥

430

ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥
ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥
*ਆਸਾ ਮਹਲਾ ੩ ॥*
ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥
ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥੧॥
ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥
ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ ॥
ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥
ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥
ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥
ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥
ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥
ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥
ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥
ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥੫॥
ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥
ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥੬॥
ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥
ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥੭॥
ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥
ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥
*ਆਸਾ ਮਹਲਾ ੫ ਅਸਟਪਦੀਆ ਘਰੁ ੨*
*ੴ ਸਤਿਗੁਰ ਪ੍ਰਸਾਦਿ ॥*
ਪੰਚ ਮਨਾਏ ਪੰਚ ਰੁਸਾਏ ॥
ਪੰਚ ਵਸਾਏ ਪੰਚ ਗਵਾਏ ॥੧॥
ਇਨ੍ ਬਿਧਿ ਨਗਰੁ ਵੁਠਾ ਮੇਰੇ ਭਾਈ ॥
ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ ॥
ਸਾਚ ਧਰਮ ਕੀ ਕਰਿ ਦੀਨੀ ਵਾਰਿ ॥
ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥
ਨਾਮੁ ਖੇਤੀ ਬੀਜਹੁ ਭਾਈ ਮੀਤ ॥
ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥
ਸਾਂਤਿ ਸਹਜ ਸੁਖ ਕੇ ਸਭਿ ਹਾਟ ॥
ਸਾਹ ਵਾਪਾਰੀ ਏਕੈ ਥਾਟ ॥੪॥
ਜੇਜੀਆ ਡੰਨੁ ਕੋ ਲਏ ਨ ਜਗਾਤਿ ॥
ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥
ਵਖਰੁ ਨਾਮੁ ਲਦਿ ਖੇਪ ਚਲਾਵਹੁ ॥
ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥
ਸਤਿਗੁਰੁ ਸਾਹੁ ਸਿਖ ਵਣਜਾਰੇ ॥
ਪੂੰਜੀ ਨਾਮੁ ਲੇਖਾ ਸਾਚੁ ਸਮਾ੍ਰੇ ॥੭॥
ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥
ਅਬਿਚਲ ਨਗਰੀ ਨਾਨਕ ਦੇਵ ॥੮॥੧॥

2018-2021