*ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ*
*ੴ ਸਤਿਗੁਰ ਪ੍ਰਸਾਦਿ ॥*
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥
ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥
ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥
ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥
ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥
ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥
ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥
ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥
ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥
ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥
ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥
ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥
ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥
ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥
ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥
ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥
ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥
ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥
ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥
ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥
ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥
*ਵਡਹੰਸੁ ਮਹਲਾ ੧ ॥*
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥
ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮਾ੍ਲੇਹਾਂ ॥
ਸਾਹਿਬੁ ਸਮਾ੍ਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥
ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥
ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥
ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥
ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥
ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥
ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥
ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥
ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥
ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥
580
ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥
ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥
ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥
ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥
ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥
ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥
ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥
ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥
*ਵਡਹੰਸੁ ਮਹਲਾ ੧ ਦਖਣੀ ॥*
ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥
ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥
ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥
ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥
ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥
ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥
ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥
ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥
ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥
ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥
ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥
ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥
ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥
ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥
ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥
ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥
ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥
ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥
ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥
ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥
ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥
ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥
ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥
ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥
ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥
ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥
581
ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥
ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥
ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥
ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥
ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥
ਬਈਅਰਿ ਨਾਮਿ ਸੋਹਾਗਣੀ ਸਚੁ ਸਵਾਰਣਹਾਰੋ ॥
ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥
*ਵਡਹੰਸੁ ਮਹਲਾ ੧ ॥*
ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥
ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥
ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥
ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥
ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥
ਜਿਨਿ ਜਗੁ ਥਾਪਿ ਵਤਾਇਆ ਜਾਲੋ ਸੋ ਸਾਹਿਬੁ ਪਰਵਾਣੋ ॥੧॥
ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥
ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥
ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥
ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥
ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥
ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥
ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥
ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥
ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥
ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥
ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥
ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥
ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥
ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥
ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥
ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥
ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥
ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥
*ਵਡਹੰਸੁ ਮਹਲਾ ੧ ॥*
ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥
ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥
ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥
ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥
ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥
ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥
582
ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥
ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥
ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥
ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥
ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥
ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥
ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥
ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥
ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥
ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥
ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥
ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥
ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥
ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥
ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥
ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥
ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥
ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥
*ਵਡਹੰਸੁ ਮਹਲਾ ੩ ਮਹਲਾ ਤੀਜਾ*
*ੴ ਸਤਿਗੁਰ ਪ੍ਰਸਾਦਿ ॥*
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥
ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥
ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥
ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥
ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥
ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥
ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥
ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥
ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥
ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥
ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥
ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥
ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥
ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥
ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥
ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥
ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥
ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥
ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥
ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥