659

*ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ*
*ੴ ਸਤਿਗੁਰ ਪ੍ਰਸਾਦਿ ॥*
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
ਰਾਮ ਰਾਇ ਹੋਹਿ ਬੈਦ ਬਨਵਾਰੀ ॥
ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥
ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥
ਹਰਿ ਗੁਨ ਕਹਤੇ ਕਹਨੁ ਨ ਜਾਈ ॥
ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥
ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥
ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥

660

*ਧਨਾਸਰੀ ਮਹਲਾ ੧ ਘਰੁ ੧ ਚਉਪਦੇ*
*ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥*
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥
ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥
ਦਇਆਲ ਤੇਰੈ ਨਾਮਿ ਤਰਾ ॥
ਸਦ ਕੁਰਬਾਣੈ ਜਾਉ ॥੧॥ ਰਹਾਉ ॥
ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥
ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥
ਤੁਧੁ ਬਾਝੁ ਪਿਆਰੇ ਕੇਵ ਰਹਾ ॥
ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥
ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥
ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥
ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥
ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
*ਧਨਾਸਰੀ ਮਹਲਾ ੧ ॥*
ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥
ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥
ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥
ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥
ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥
ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥
ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥
ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥
ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥

661

ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥
ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥
*ਧਨਾਸਰੀ ਮਹਲਾ ੧ ਘਰੁ ਦੂਜਾ*
*ੴ ਸਤਿਗੁਰ ਪ੍ਰਸਾਦਿ ॥*
ਕਿਉ ਸਿਮਰੀ ਸਿਵਰਿਆ ਨਹੀ ਜਾਇ ॥
ਤਪੈ ਹਿਆਉ ਜੀਅੜਾ ਬਿਲਲਾਇ ॥
ਸਿਰਜਿ ਸਵਾਰੇ ਸਾਚਾ ਸੋਇ ॥
ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥
ਹਿਕਮਤਿ ਹੁਕਮਿ ਨ ਪਾਇਆ ਜਾਇ ॥
ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥
ਵਖਰੁ ਨਾਮੁ ਦੇਖਣ ਕੋਈ ਜਾਇ ॥
ਨਾ ਕੋ ਚਾਖੈ ਨਾ ਕੋ ਖਾਇ ॥
ਲੋਕਿ ਪਤੀਣੈ ਨਾ ਪਤਿ ਹੋਇ ॥
ਤਾ ਪਤਿ ਰਹੈ ਰਾਖੈ ਜਾ ਸੋਇ ॥੨॥
ਜਹ ਦੇਖਾ ਤਹ ਰਹਿਆ ਸਮਾਇ ॥
ਤੁਧੁ ਬਿਨੁ ਦੂਜੀ ਨਾਹੀ ਜਾਇ ॥
ਜੇ ਕੋ ਕਰੇ ਕੀਤੈ ਕਿਆ ਹੋਇ ॥
ਜਿਸ ਨੋ ਬਖਸੇ ਸਾਚਾ ਸੋਇ ॥੩॥
ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥
ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥
ਜੈਸੀ ਨਦਰਿ ਕਰੇ ਤੈਸਾ ਹੋਇ ॥
ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥
*ਧਨਾਸਰੀ ਮਹਲਾ ੧ ॥*
ਨਦਰਿ ਕਰੇ ਤਾ ਸਿਮਰਿਆ ਜਾਇ ॥
ਆਤਮਾ ਦ੍ਰਵੈ ਰਹੈ ਲਿਵ ਲਾਇ ॥
ਆਤਮਾ ਪਰਾਤਮਾ ਏਕੋ ਕਰੈ ॥
ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥
ਗੁਰ ਪਰਸਾਦੀ ਪਾਇਆ ਜਾਇ ॥
ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥
ਸਚਿ ਸਿਮਰਿਐ ਹੋਵੈ ਪਰਗਾਸੁ ॥
ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥
ਸਤਿਗੁਰ ਕੀ ਐਸੀ ਵਡਿਆਈ ॥
ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥
ਐਸੀ ਸੇਵਕੁ ਸੇਵਾ ਕਰੈ ॥
ਜਿਸ ਕਾ ਜੀਉ ਤਿਸੁ ਆਗੈ ਧਰੈ ॥
ਸਾਹਿਬ ਭਾਵੈ ਸੋ ਪਰਵਾਣੁ ॥
ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥
ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥
ਜੋ ਇਛੈ ਸੋਈ ਫਲੁ ਪਾਏ ॥
ਸਾਚਾ ਸਾਹਿਬੁ ਕਿਰਪਾ ਕਰੈ ॥
ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥
ਭਨਤਿ ਨਾਨਕੁ ਕਰੇ ਵੀਚਾਰੁ ॥
ਸਾਚੀ ਬਾਣੀ ਸਿਉ ਧਰੇ ਪਿਆਰੁ ॥
ਤਾ ਕੋ ਪਾਵੈ ਮੋਖ ਦੁਆਰੁ ॥
ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥
*ਧਨਾਸਰੀ ਮਹਲਾ ੧ ॥*
ਜੀਉ ਤਪਤੁ ਹੈ ਬਾਰੋ ਬਾਰ ॥
ਤਪਿ ਤਪਿ ਖਪੈ ਬਹੁਤੁ ਬੇਕਾਰ ॥
ਜੈ ਤਨਿ ਬਾਣੀ ਵਿਸਰਿ ਜਾਇ ॥
ਜਿਉ ਪਕਾ ਰੋਗੀ ਵਿਲਲਾਇ ॥੧॥
ਬਹੁਤਾ ਬੋਲਣੁ ਝਖਣੁ ਹੋਇ ॥
ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥
ਜਿਨਿ ਕਨ ਕੀਤੇ ਅਖੀ ਨਾਕੁ ॥
ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥

662

ਜਿਨਿ ਮਨੁ ਰਾਖਿਆ ਅਗਨੀ ਪਾਇ ॥
ਵਾਜੈ ਪਵਣੁ ਆਖੈ ਸਭ ਜਾਇ ॥੨॥
ਜੇਤਾ ਮੋਹੁ ਪਰੀਤਿ ਸੁਆਦ ॥
ਸਭਾ ਕਾਲਖ ਦਾਗਾ ਦਾਗ ॥
ਦਾਗ ਦੋਸ ਮੁਹਿ ਚਲਿਆ ਲਾਇ ॥
ਦਰਗਹ ਬੈਸਣ ਨਾਹੀ ਜਾਇ ॥੩॥
ਕਰਮਿ ਮਿਲੈ ਆਖਣੁ ਤੇਰਾ ਨਾਉ ॥
ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥
ਜੇ ਕੋ ਡੂਬੈ ਫਿਰਿ ਹੋਵੈ ਸਾਰ ॥
ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
*ਧਨਾਸਰੀ ਮਹਲਾ ੧ ॥*
ਚੋਰੁ ਸਲਾਹੇ ਚੀਤੁ ਨ ਭੀਜੈ ॥
ਜੇ ਬਦੀ ਕਰੇ ਤਾ ਤਸੂ ਨ ਛੀਜੈ ॥
ਚੋਰ ਕੀ ਹਾਮਾ ਭਰੇ ਨ ਕੋਇ ॥
ਚੋਰੁ ਕੀਆ ਚੰਗਾ ਕਿਉ ਹੋਇ ॥੧॥
ਸੁਣਿ ਮਨ ਅੰਧੇ ਕੁਤੇ ਕੂੜਿਆਰ ॥
ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥
ਚੋਰੁ ਸੁਆਲਿਉ ਚੋਰੁ ਸਿਆਣਾ ॥
ਖੋਟੇ ਕਾ ਮੁਲੁ ਏਕੁ ਦੁਗਾਣਾ ॥
ਜੇ ਸਾਥਿ ਰਖੀਐ ਦੀਜੈ ਰਲਾਇ ॥
ਜਾ ਪਰਖੀਐ ਖੋਟਾ ਹੋਇ ਜਾਇ ॥੨॥
ਜੈਸਾ ਕਰੇ ਸੁ ਤੈਸਾ ਪਾਵੈ ॥
ਆਪਿ ਬੀਜਿ ਆਪੇ ਹੀ ਖਾਵੈ ॥
ਜੇ ਵਡਿਆਈਆ ਆਪੇ ਖਾਇ ॥
ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥
ਜੇ ਸਉ ਕੂੜੀਆ ਕੂੜੁ ਕਬਾੜੁ ॥
ਭਾਵੈ ਸਭੁ ਆਖਉ ਸੰਸਾਰੁ ॥
ਤੁਧੁ ਭਾਵੈ ਅਧੀ ਪਰਵਾਣੁ ॥
ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥
*ਧਨਾਸਰੀ ਮਹਲਾ ੧ ॥*
ਕਾਇਆ ਕਾਗਦੁ ਮਨੁ ਪਰਵਾਣਾ ॥
ਸਿਰ ਕੇ ਲੇਖ ਨ ਪੜੈ ਇਆਣਾ ॥
ਦਰਗਹ ਘੜੀਅਹਿ ਤੀਨੇ ਲੇਖ ॥
ਖੋਟਾ ਕਾਮਿ ਨ ਆਵੈ ਵੇਖੁ ॥੧॥
ਨਾਨਕ ਜੇ ਵਿਚਿ ਰੁਪਾ ਹੋਇ ॥
ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
ਕਾਦੀ ਕੂੜੁ ਬੋਲਿ ਮਲੁ ਖਾਇ ॥
ਬ੍ਰਾਹਮਣੁ ਨਾਵੈ ਜੀਆ ਘਾਇ ॥
ਜੋਗੀ ਜੁਗਤਿ ਨ ਜਾਣੈ ਅੰਧੁ ॥
ਤੀਨੇ ਓਜਾੜੇ ਕਾ ਬੰਧੁ ॥੨॥
ਸੋ ਜੋਗੀ ਜੋ ਜੁਗਤਿ ਪਛਾਣੈ ॥
ਗੁਰ ਪਰਸਾਦੀ ਏਕੋ ਜਾਣੈ ॥
ਕਾਜੀ ਸੋ ਜੋ ਉਲਟੀ ਕਰੈ ॥
ਗੁਰ ਪਰਸਾਦੀ ਜੀਵਤੁ ਮਰੈ ॥
ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥
ਆਪਿ ਤਰੈ ਸਗਲੇ ਕੁਲ ਤਾਰੈ ॥੩॥
ਦਾਨਸਬੰਦੁ ਸੋਈ ਦਿਲਿ ਧੋਵੈ ॥
ਮੁਸਲਮਾਣੁ ਸੋਈ ਮਲੁ ਖੋਵੈ ॥
ਪੜਿਆ ਬੂਝੈ ਸੋ ਪਰਵਾਣੁ ॥
ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥

2018-2021