667

*ਧਨਾਸਰੀ ਮਹਲਾ ੪ ਘਰੁ ੧ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥
ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥
ਹਰਿ ਗੁਣ ਕਹਿ ਨ ਸਕਉ ਬਨਵਾਰੀ ॥
ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥
ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥
ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥
ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥
ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥
ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
*ਧਨਾਸਰੀ ਮਹਲਾ ੪ ॥*
ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥
ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥
ਹਰਿ ਕੈ ਨਾਮਿ ਰਤਾ ਬੈਰਾਗੀ ॥
ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥
ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ੍ ਠਾਕੁਰ ਹਮ ਸਾਂਗੀ ॥
ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥
ਕਿਆ ਹਮ ਕਿਰਮ ਨਾਨ੍ ਨਿਕ ਕੀਰੇ ਤੁਮ੍ ਵਡ ਪੁਰਖ ਵਡਾਗੀ ॥
ਤੁਮਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥
ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥
ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥
*ਧਨਾਸਰੀ ਮਹਲਾ ੪ ॥*
ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥
ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥
ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥
ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥
ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥
ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥
ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥
ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥
ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥
ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥
*ਧਨਾਸਰੀ ਮਹਲਾ ੪ ॥*
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥
ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥
ਗੁਰਸਿਖ ਮੀਤ ਚਲਹੁ ਗੁਰ ਚਾਲੀ ॥
ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥
ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੀ੍ ॥੨॥
ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥
ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥
ਹਰਿ ਹਰਿ ਜਪਨੁ ਜਪਿ ਲੋਚ ਲੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥
ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥

668

*ਧਨਾਸਰੀ ਮਹਲਾ ੪ ॥*
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥
ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥
ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥
ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥
ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥
ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥
ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥
ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
*ਧਨਾਸਰੀ ਮਹਲਾ ੪ ॥*
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥
ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥
ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥
ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥
ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥
ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥
ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥
ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥
ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
*ਧਨਾਸਰੀ ਮਹਲਾ ੪ ਘਰੁ ੫ ਦੁਪਦੇ*
*ੴ ਸਤਿਗੁਰ ਪ੍ਰਸਾਦਿ ॥*
ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥
ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥
ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥
ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥
ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥
ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥
*ਧਨਾਸਰੀ ਮਹਲਾ ੪ ॥*

669

ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥
ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥
ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥
ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥
ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥
ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥
*ਧਨਾਸਰੀ ਮਹਲਾ ੪ ॥*
ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥
ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥
ਮਨਿ ਜਪੀਐ ਹਰਿ ਜਗਦੀਸ ॥
ਮਿਲਿ ਸੰਗਤਿ ਸਾਧੂ ਮੀਤ ॥
ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥
ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥
ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥
*ਧਨਾਸਰੀ ਮਹਲਾ ੪ ॥*
ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥
ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥
ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥
ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥
ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥
ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥੨॥੪॥੧੦॥
*ਧਨਾਸਰੀ ਮਹਲਾ ੪ ॥*
ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥
ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥
ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥
ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥
ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥
ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥
*ਧਨਾਸਰੀ ਮਹਲਾ ੪ ॥*
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥
ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥

670

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥
ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥
ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥
ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥
*ਧਨਾਸਰੀ ਮਹਲਾ ੪ ॥*
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥
ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥
ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥
ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥
ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
*ਧਨਾਸਰੀ ਮਹਲਾ ੫ ਘਰੁ ੧ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥
ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥
ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥
ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥
ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥
ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥
ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥
ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥
ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥
ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥

2018-2021