*ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥*
*ਰਾਗੁ ਟੋਡੀ ਮਹਲਾ ੪ ਘਰੁ ੧ ॥*
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥
ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥
ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥
ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥
ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥
ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥
ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥
ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥
ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥
ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
*ਟੋਡੀ ਮਹਲਾ ੫ ਘਰੁ ੧ ਦੁਪਦੇ*
*ੴ ਸਤਿਗੁਰ ਪ੍ਰਸਾਦਿ ॥*
ਸੰਤਨ ਅਵਰ ਨ ਕਾਹੂ ਜਾਨੀ ॥
ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥
ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥
ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥
ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥
ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥
*ਟੋਡੀ ਮਹਲਾ ੫ ॥*
ਹਰਿ ਬਿਸਰਤ ਸਦਾ ਖੁਆਰੀ ॥
ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥
712
ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥
ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
*ਟੋਡੀ ਮਹਲਾ ੫ ਘਰੁ ੨ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
ਧਾਇਓ ਰੇ ਮਨ ਦਹ ਦਿਸ ਧਾਇਓ ॥
ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥
ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥
ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥
ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥
ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥
ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥
ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥੩॥
ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥
ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥
ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥
ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥੫॥੧॥੩॥
*ਟੋਡੀ ਮਹਲਾ ੫ ॥*
ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥
ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥
ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥
ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥
ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥
ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥
ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥
ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥
ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥
ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥
*ਟੋਡੀ ਮਹਲਾ ੫ ॥*
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥
ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥
ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥
ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥
713
ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥
ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥
ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥
ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥
ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥
ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥
*ਟੋਡੀ ਮਹਲਾ ੫ ਘਰੁ ੨ ਦੁਪਦੇ*
*ੴ ਸਤਿਗੁਰ ਪ੍ਰਸਾਦਿ ॥*
ਮਾਗਉ ਦਾਨੁ ਠਾਕੁਰ ਨਾਮ ॥
ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥
ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥
ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
*ਟੋਡੀ ਮਹਲਾ ੫ ॥*
ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥
ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥੧॥ ਰਹਾਉ ॥
ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ ॥
ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥੧॥
ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ ॥
ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥
*ਟੋਡੀ ਮਃ ੫ ॥*
ਨੀਕੇ ਗੁਣ ਗਾਉ ਮਿਟਹੀ ਰੋਗ ॥
ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥
ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥
ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥
ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥
ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥੨॥੩॥੮॥
*ਟੋਡੀ ਮਹਲਾ ੫ ॥*
ਸਤਿਗੁਰ ਆਇਓ ਸਰਣਿ ਤੁਹਾਰੀ ॥
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
*ਟੋਡੀ ਮਹਲਾ ੫ ॥*
ਰਸਨਾ ਗੁਣ ਗੋਪਾਲ ਨਿਧਿ ਗਾਇਣ ॥
ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥
714
ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥
ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥
ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥
ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥
*ਟੋਡੀ ਮਹਲਾ ੫ ॥*
ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥
ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥
ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥
ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥
ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥
*ਟੋਡੀ ਮਃ ੫ ॥*
ਕਿਰਪਨ ਤਨ ਮਨ ਕਿਲਵਿਖ ਭਰੇ ॥
ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥
ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥
ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥
ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥
ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥
*ਟੋਡੀ ਮਹਲਾ ੫ ॥*
ਹਰਿ ਕੇ ਚਰਨ ਕਮਲ ਮਨਿ ਧਿਆਉ ॥
ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥
ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥
ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥
ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥
ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥
*ਟੋਡੀ ਮਹਲਾ ੫ ॥*
ਹਰਿ ਹਰਿ ਨਾਮੁ ਸਦਾ ਸਦ ਜਾਪਿ ॥
ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥
ਜਿਸ ਕੇ ਸੇ ਫਿਰਿ ਤਿਨ ਹੀ ਸਮ੍ਹ੍ਹਾਲੇ ਬਿਨਸੇ ਸੋਗ ਸੰਤਾਪ ॥
ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥
ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥
ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥