811

*ਬਿਲਾਵਲੁ ਮਹਲਾ ੫ ॥*
ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥
ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥੧॥
ਤੁਮ੍ ਮਿਲਤੇ ਮੇਰਾ ਮਨੁ ਜੀਓ ਤੁਮ੍ ਮਿਲਹੁ ਦਇਆਲ ॥
ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ ਕਿਰਪਾਲ ॥੧॥ ਰਹਾਉ ॥
ਜਗਤ ਉਧਾਰਨ ਸਾਧ ਪ੍ਰਭ ਤਿਨ੍ ਲਾਗਹੁ ਪਾਲ ॥
ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥੨॥
ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥
ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥
ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥
ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥੪੧॥
*ਬਿਲਾਵਲੁ ਮਹਲਾ ੫ ॥*
ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥
ਪਰਤਾਪੁ ਤੁਮਾ੍ਰਾ ਦੇਖਿ ਕੈ ਜਮਦੂਤ ਛਡਿ ਜਾਹਿ ॥੧॥
ਤੁਮਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥
ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥੧॥ ਰਹਾਉ ॥
ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥
ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥
ਜਤ ਕਤ ਤੁਮ੍ਹ੍ਹ ਭਰਪੂਰ ਹਹੁ ਮੇਰੇ ਦੀਨ ਦਇਆਲੀ ॥੩॥
ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥
ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥੪॥੧੨॥੪੨॥
*ਬਿਲਾਵਲੁ ਮਹਲਾ ੫ ॥*
ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥
ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥
ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥
ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥
ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥
ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥
ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥
ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥
ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥
ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥
*ਬਿਲਾਵਲੁ ਮਹਲਾ ੫ ॥*
ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥
ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥
ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥
ਮਾਇਆਧਾਰੀ ਛਤ੍ਰਪਤਿ ਤਿਨ੍ ਛੋਡਉ ਤਿਆਗਿ ॥੧॥ ਰਹਾਉ ॥
ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥
ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥
ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥
ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥
ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥
ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥
ਸਭ ਕਿਛੁ ਤੁਮ੍ ਹੀ ਤੇ ਹੋਆ ਆਪਿ ਬਣਤ ਬਣਾਈ ॥
ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥

812

*ਬਿਲਾਵਲੁ ਮਹਲਾ ੫ ॥*
ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥
ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥੧॥
ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਪਾਵਉ ॥
ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥੧॥ ਰਹਾਉ ॥
ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥
ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥੨॥
ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ ॥
ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥੩॥
ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥
ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥੪॥੧੫॥੪੫॥
*ਬਿਲਾਵਲੁ ਮਹਲਾ ੫ ॥*
ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥
ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥
ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥
ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥੧॥ ਰਹਾਉ ॥
ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥
ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥੨॥
ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥
ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥੩॥
ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥
ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥
*ਬਿਲਾਵਲੁ ਮਹਲਾ ੫ ॥*
ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥
ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥੧॥
ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ ॥
ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥੧॥ ਰਹਾਉ ॥
ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥
ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥੨॥
ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ ਹੋਸੀ ਏਹ ॥
ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥੩॥
ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥
ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥੪॥੧੭॥੪੭॥
*ਬਿਲਾਵਲੁ ਮਹਲਾ ੫ ॥*
ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥
ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥
ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥
ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥
ਆਪਿ ਰਖੈ ਆਪਿ ਦੇਵਸੀ ਆਪੇ ਪ੍ਰਤਿਪਾਰੈ ॥

813

ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮਾ੍ਰੈ ॥੨॥
ਕਰਣਹਾਰੁ ਜੋ ਕਰਿ ਰਹਿਆ ਹਲ ਸਾਈ ਵਡਿਆਈ ॥
ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥੩॥
ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥
ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥੪॥੧੮॥੪੮॥
*ਬਿਲਾਵਲੁ ਮਹਲਾ ੫ ॥*
ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥
ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥
ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥
ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥
ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥
ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥
ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥
ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥
ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥
ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥
*ਬਿਲਾਵਲੁ ਮਹਲਾ ੫ ॥*
ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥
ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥
ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥
ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥
ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥
ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥
ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥
ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥
ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥
ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥
*ਬਿਲਾਵਲੁ ਮਹਲਾ ੫ ॥*
ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥
ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥੧॥
ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥
ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥੧॥ ਰਹਾਉ ॥
ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥
ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥
ਜਬ ਭਗਤਿ ਕਰਹਿ ਸੰਤ ਮੰਡਲੀ ਤਿਨ੍ ਮਿਲਿ ਹਰਿ ਗਾਵਉ ॥
ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ ॥੩॥
ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥
ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥੪॥੨੧॥੫੧॥
*ਬਿਲਾਵਲੁ ਮਹਲਾ ੫ ॥*
ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥
ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥

814

ਸੁਣਿ ਸੁਣਿ ਜੀਵੈ ਦਾਸੁ ਤੁਮ੍ ਬਾਣੀ ਜਨ ਆਖੀ ॥
ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥
ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥
ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥
ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥
ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥
ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥
ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥
*ਬਿਲਾਵਲੁ ਮਹਲਾ ੫ ॥*
ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥
ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥
ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥
ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥
ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥
ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥
ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥
ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥
ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥
ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥
*ਬਿਲਾਵਲੁ ਮਹਲਾ ੫ ॥*
ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥
ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥
ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥
ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥
ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥
ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥
ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥
ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥
ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥
ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥

2018-2021