827

*ਬਿਲਾਵਲੁ ਮਹਲਾ ੫ ॥*
ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥
ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥
ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥
ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥
ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥
ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥
*ਬਿਲਾਵਲੁ ਮਹਲਾ ੫ ॥*
ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥
ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥
ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥
ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥
*ਬਿਲਾਵਲੁ ਮਹਲਾ ੫ ॥*
ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥
ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥
ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥
ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥
ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥
ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥੨॥੨੯॥੧੧੫॥
*ਬਿਲਾਵਲੁ ਮਹਲਾ ੫ ॥*
ਰਾਖਿ ਲੀਏ ਸਤਿਗੁਰ ਕੀ ਸਰਣ ॥
ਜੈ ਜੈ ਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥
ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥
ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥੧॥
ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥
ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥੨॥੩੦॥੧੧੬॥
*ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮*
*ੴ ਸਤਿਗੁਰ ਪ੍ਰਸਾਦਿ ॥*
ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥
*ਬਿਲਾਵਲੁ ਮਹਲਾ ੫ ॥*

828

ਤੁਮ੍ ਸਮਰਥਾ ਕਾਰਨ ਕਰਨ ॥
ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥
ਜੋ ਜੋ ਕੀਨੋ ਸੋ ਤੁਮ੍ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥
ਬਡ ਪਰਤਾਪੁ ਸੁਨਿਓ ਪ੍ਰਭ ਤੁਮਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥
ਹਮਰੋ ਸਹਾਉ ਸਦਾ ਸਦ ਭੂਲਨ ਤੁਮਰੋ ਬਿਰਦੁ ਪਤਿਤ ਉਧਰਨ ॥
ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥
*ਬਿਲਾਵਲੁ ਮਹਲਾ ੫ ॥*
ਐਸੀ ਕਿਰਪਾ ਮੋਹਿ ਕਰਹੁ ॥
ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥
ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥
ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥
ਜੋ ਤੁਮ੍ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥
ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥
*ਬਿਲਾਵਲੁ ਮਹਲਾ ੫ ॥*
ਐਸੀ ਦੀਖਿਆ ਜਨ ਸਿਉ ਮੰਗਾ ॥
ਤੁਮਰੋ ਧਿਆਨੁ ਤੁਮਾ੍ਰੋ ਰੰਗਾ ॥
ਤੁਮਰੀ ਸੇਵਾ ਤੁਮਾ੍ਰੇ ਅੰਗਾ ॥੧॥ ਰਹਾਉ ॥
ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥
ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥
ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥
ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥੨॥੪॥੧੨੦॥
*ਬਿਲਾਵਲੁ ਮਹਲਾ ੫ ॥*
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥
ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ ਪਿਤਾ ਕਿਰਪਾਲ ॥੧॥ ਰਹਾਉ ॥
ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮਰੀ ਘਾਲ ॥
ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥
ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥
ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥
*ਬਿਲਾਵਲੁ ਮਹਲਾ ੫ ॥*
ਰਾਖੁ ਸਦਾ ਪ੍ਰਭ ਅਪਨੈ ਸਾਥ ॥
ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥
ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥
ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥
ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥
ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥੨॥੬॥੧੨੨॥

829

*ਬਿਲਾਵਲੁ ਮਹਲਾ ੫ ॥*
ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥
ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥
ਪਤਿਤ ਪਾਵਨ ਪ੍ਰਭ ਬਿਰਦੁ ਤੁਮਾ੍ਰੋ ਹਮਰੇ ਦੋਖ ਰਿਦੈ ਮਤ ਧਾਰਹੁ ॥
ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥
ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥
ਜਨ ਨਾਨਕ ਪਿਆਸ ਚਰਨ ਕਮਲਨ੍ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥
*ਬਿਲਾਵਲੁ ਮਹਲਾ ੫ ॥*
ਆਗੈ ਪਾਛੈ ਕੁਸਲੁ ਭਇਆ ॥
ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥
ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥
ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥
ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥
ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥
*ਬਿਲਾਵਲੁ ਮਹਲਾ ੫ ॥*
ਬਿਨੁ ਭੈ ਭਗਤੀ ਤਰਨੁ ਕੈਸੇ ॥
ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥
ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥
ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥
ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥
ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥
*ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯*
*ੴ ਸਤਿਗੁਰ ਪ੍ਰਸਾਦਿ ॥*
ਆਪਹਿ ਮੇਲਿ ਲਏ ॥
ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥
ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥
ਜਪਿ ਜਪਿ ਨਾਮੁ ਤੁਮਾ੍ਰੋ ਪ੍ਰੀਤਮ ਤਨ ਤੇ ਰੋਗ ਖਏ ॥੧॥
ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥
ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥
*ਬਿਲਾਵਲੁ ਮਹਲਾ ੫ ॥*
ਜੀਵਉ ਨਾਮੁ ਸੁਨੀ ॥
ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥
ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥
ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥

830

ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥
ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥
*ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ*
*ੴ ਸਤਿਗੁਰ ਪ੍ਰਸਾਦਿ ॥*
ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
ਉਡੀਨੀ ਉਡੀਨੀ ਉਡੀਨੀ ॥
ਕਬ ਘਰਿ ਆਵੈ ਰੀ ॥੧॥ ਰਹਾਉ ॥
ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥
ਲਾਲਨੁ ਮੋਹਿ ਮਿਲਾਵਹੁ ॥
ਕਬ ਘਰਿ ਆਵੈ ਰੀ ॥੧॥
ਸੁਨਹੁ ਸਹੇਰੀ ਮਿਲਨ ਬਾਤ ਕਹਉ ॥
ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥
ਤਬ ਰਸ ਮੰਗਲ ਗੁਨ ਗਾਵਹੁ ॥
ਆਨਦ ਰੂਪ ਧਿਆਵਹੁ ॥
ਨਾਨਕੁ ਦੁਆਰੈ ਆਇਓ ॥
ਤਉ ਮੈ ਲਾਲਨੁ ਪਾਇਓ ਰੀ ॥੨॥
ਮੋਹਨ ਰੂਪੁ ਦਿਖਾਵੈ ॥
ਅਬ ਮੋਹਿ ਨੀਦ ਸੁਹਾਵੈ ॥
ਸਭ ਮੇਰੀ ਤਿਖਾ ਬੁਝਾਨੀ ॥
ਅਬ ਮੈ ਸਹਜਿ ਸਮਾਨੀ ॥
ਮੀਠੀ ਪਿਰਹਿ ਕਹਾਨੀ ॥
ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
*ਬਿਲਾਵਲੁ ਮਹਲਾ ੫ ॥*
ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥
ਰਾਚਹੁ ਨਾਥ ਹੀ ਸਹਾਈ ਸੰਤਨਾ ॥
ਅਬ ਚਰਨ ਗਹੇ ॥੧॥ ਰਹਾਉ ॥
ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥
ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥
ਅਨ ਤੇ ਟੂਟੀਐ ਰਿਖ ਤੇ ਛੂਟੀਐ ॥
ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥
ਅਨ ਨਾਹੀ ਨਾਹੀ ਰੇ ॥
ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥
*ਰਾਗੁ ਬਿਲਾਵਲੁ ਮਹਲਾ ੯ ਦੁਪਦੇ*
*ੴ ਸਤਿਗੁਰ ਪ੍ਰਸਾਦਿ ॥*
ਦੁਖ ਹਰਤਾ ਹਰਿ ਨਾਮੁ ਪਛਾਨੋ ॥
ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥
ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥
ਨਾਰਦ ਕਹਤ ਸੁਨਤ ਧ੍ਰੂਅ ਬਾਰਿਕ ਭਜਨ ਮਾਹਿ ਲਪਟਾਨੋ ॥੧॥
ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥
ਨਾਨਕ ਕਹਤ ਭਗਤ ਰਛਕ ਹਰਿ ਨਿਕਟਿ ਤਾਹਿ ਤੁਮ ਮਾਨੋ ॥੨॥੧॥

2018-2021