*ਬਿਲਾਵਲੁ ਮਹਲਾ ੪ ॥*
ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥
ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥
ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥
ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ ਰਹਾਉ ॥
ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥
ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥
ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥
ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥
ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥
ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥੪॥
ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥
ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥
ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥
ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥੬॥
ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥
ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥
ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿ ਵਛਲੁ ਅੰਗੀਕਾਰੁ ਕਰਈਆ ॥
ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ ॥੮॥੪॥੭॥
*ਬਿਲਾਵਲੁ ਮਹਲਾ ੪ ॥*
ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥
836
ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥
ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥
ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥
ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥
ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥
ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥
ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥
ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥
ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥
ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥
ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥
ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥
ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥
ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥
ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥
ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥
ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥
*ਬਿਲਾਵਲੁ ਮਹਲਾ ੪ ॥*
ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥
ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥
ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥
ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥
ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥
ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥
ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥
ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥
ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥
ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥
837
ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥
ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥
ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥
ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥
ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥
ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥
ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥
ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥
*ਰਾਗੁ ਬਿਲਾਵਲੁ ਮਹਲਾ ੫* *ਅਸਟਪਦੀ ਘਰੁ ੧੨*
*ੴ ਸਤਿਗੁਰ ਪ੍ਰਸਾਦਿ ॥*
ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥
ਤਜਿ ਆਨ ਸਰਣਿ ਗਹੀ ॥੧॥ ਰਹਾਉ ॥
ਪ੍ਰਭ ਚਰਨ ਕਮਲ ਅਪਾਰ ॥
ਹਉ ਜਾਉ ਸਦ ਬਲਿਹਾਰ ॥
ਮਨਿ ਪ੍ਰੀਤਿ ਲਾਗੀ ਤਾਹਿ ॥
ਤਜਿ ਆਨ ਕਤਹਿ ਨ ਜਾਹਿ ॥੧॥
ਹਰਿ ਨਾਮ ਰਸਨਾ ਕਹਨ ॥
ਮਲ ਪਾਪ ਕਲਮਲ ਦਹਨ ॥
ਚੜਿ ਨਾਵ ਸੰਤ ਉਧਾਰਿ ॥
ਭੈ ਤਰੇ ਸਾਗਰ ਪਾਰਿ ॥੨॥
ਮਨਿ ਡੋਰਿ ਪ੍ਰੇਮ ਪਰੀਤਿ ॥
ਇਹ ਸੰਤ ਨਿਰਮਲ ਰੀਤਿ ॥
ਤਜਿ ਗਏ ਪਾਪ ਬਿਕਾਰ ॥
ਹਰਿ ਮਿਲੇ ਪ੍ਰਭ ਨਿਰੰਕਾਰ ॥੩॥
ਪ੍ਰਭ ਪੇਖੀਐ ਬਿਸਮਾਦ ॥
ਚਖਿ ਅਨਦ ਪੂਰਨ ਸਾਦ ॥
ਨਹ ਡੋਲੀਐ ਇਤ ਊਤ ॥
ਪ੍ਰਭ ਬਸੇ ਹਰਿ ਹਰਿ ਚੀਤ ॥੪॥
ਤਿਨ੍ ਨਾਹਿ ਨਰਕ ਨਿਵਾਸੁ ॥
ਨਿਤ ਸਿਮਰਿ ਪ੍ਰਭ ਗੁਣਤਾਸੁ ॥
ਤੇ ਜਮੁ ਨ ਪੇਖਹਿ ਨੈਨ ॥
ਸੁਨਿ ਮੋਹੇ ਅਨਹਤ ਬੈਨ ॥੫॥
ਹਰਿ ਸਰਣਿ ਸੂਰ ਗੁਪਾਲ ॥
ਪ੍ਰਭ ਭਗਤ ਵਸਿ ਦਇਆਲ ॥
ਹਰਿ ਨਿਗਮ ਲਹਹਿ ਨ ਭੇਵ ॥
ਨਿਤ ਕਰਹਿ ਮੁਨਿ ਜਨ ਸੇਵ ॥੬॥
ਦੁਖ ਦੀਨ ਦਰਦ ਨਿਵਾਰ ॥
ਜਾ ਕੀ ਮਹਾ ਬਿਖੜੀ ਕਾਰ ॥
ਤਾ ਕੀ ਮਿਤਿ ਨ ਜਾਨੈ ਕੋਇ ॥
ਜਲਿ ਥਲਿ ਮਹੀਅਲਿ ਸੋਇ ॥੭॥
ਕਰਿ ਬੰਦਨਾ ਲਖ ਬਾਰ ॥
ਥਕਿ ਪਰਿਓ ਪ੍ਰਭ ਦਰਬਾਰ ॥
ਪ੍ਰਭ ਕਰਹੁ ਸਾਧੂ ਧੂਰਿ ॥
ਨਾਨਕ ਮਨਸਾ ਪੂਰਿ ॥੮॥੧॥
*ਬਿਲਾਵਲੁ ਮਹਲਾ ੫ ॥*
ਪ੍ਰਭ ਜਨਮ ਮਰਨ ਨਿਵਾਰਿ ॥
ਹਾਰਿ ਪਰਿਓ ਦੁਆਰਿ ॥
ਗਹਿ ਚਰਨ ਸਾਧੂ ਸੰਗ ॥
ਮਨ ਮਿਸਟ ਹਰਿ ਹਰਿ ਰੰਗ ॥
838
ਕਰਿ ਦਇਆ ਲੇਹੁ ਲੜਿ ਲਾਇ ॥
ਨਾਨਕਾ ਨਾਮੁ ਧਿਆਇ ॥੧॥
ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥
ਜਾਚਉ ਸੰਤ ਰਵਾਲ ॥੧॥ ਰਹਾਉ ॥
ਸੰਸਾਰੁ ਬਿਖਿਆ ਕੂਪ ॥
ਤਮ ਅਗਿਆਨ ਮੋਹਤ ਘੂਪ ॥
ਗਹਿ ਭੁਜਾ ਪ੍ਰਭ ਜੀ ਲੇਹੁ ॥
ਹਰਿ ਨਾਮੁ ਅਪੁਨਾ ਦੇਹੁ ॥
ਪ੍ਰਭ ਤੁਝ ਬਿਨਾ ਨਹੀ ਠਾਉ ॥
ਨਾਨਕਾ ਬਲਿ ਬਲਿ ਜਾਉ ॥੨॥
ਲੋਭਿ ਮੋਹਿ ਬਾਧੀ ਦੇਹ ॥
ਬਿਨੁ ਭਜਨ ਹੋਵਤ ਖੇਹ ॥
ਜਮਦੂਤ ਮਹਾ ਭਇਆਨ ॥
ਚਿਤ ਗੁਪਤ ਕਰਮਹਿ ਜਾਨ ॥
ਦਿਨੁ ਰੈਨਿ ਸਾਖਿ ਸੁਨਾਇ ॥
ਨਾਨਕਾ ਹਰਿ ਸਰਨਾਇ ॥੩॥
ਭੈ ਭੰਜਨਾ ਮੁਰਾਰਿ ॥
ਕਰਿ ਦਇਆ ਪਤਿਤ ਉਧਾਰਿ ॥
ਮੇਰੇ ਦੋਖ ਗਨੇ ਨ ਜਾਹਿ ॥
ਹਰਿ ਬਿਨਾ ਕਤਹਿ ਸਮਾਹਿ ॥
ਗਹਿ ਓਟ ਚਿਤਵੀ ਨਾਥ ॥
ਨਾਨਕਾ ਦੇ ਰਖੁ ਹਾਥ ॥੪॥
ਹਰਿ ਗੁਣ ਨਿਧੇ ਗੋਪਾਲ ॥
ਸਰਬ ਘਟ ਪ੍ਰਤਿਪਾਲ ॥
ਮਨਿ ਪ੍ਰੀਤਿ ਦਰਸਨ ਪਿਆਸ ॥
ਗੋਬਿੰਦ ਪੂਰਨ ਆਸ ॥
ਇਕ ਨਿਮਖ ਰਹਨੁ ਨ ਜਾਇ ॥
ਵਡ ਭਾਗਿ ਨਾਨਕ ਪਾਇ ॥੫॥
ਪ੍ਰਭ ਤੁਝ ਬਿਨਾ ਨਹੀ ਹੋਰ ॥
ਮਨਿ ਪ੍ਰੀਤਿ ਚੰਦ ਚਕੋਰ ॥
ਜਿਉ ਮੀਨ ਜਲ ਸਿਉ ਹੇਤੁ ॥
ਅਲਿ ਕਮਲ ਭਿੰਨੁ ਨ ਭੇਤੁ ॥
ਜਿਉ ਚਕਵੀ ਸੂਰਜ ਆਸ ॥
ਨਾਨਕ ਚਰਨ ਪਿਆਸ ॥੬॥
ਜਿਉ ਤਰੁਨਿ ਭਰਤ ਪਰਾਨ ॥
ਜਿਉ ਲੋਭੀਐ ਧਨੁ ਦਾਨੁ ॥
ਜਿਉ ਦੂਧ ਜਲਹਿ ਸੰਜੋਗੁ ॥
ਜਿਉ ਮਹਾ ਖੁਧਿਆਰਥ ਭੋਗੁ ॥
ਜਿਉ ਮਾਤ ਪੂਤਹਿ ਹੇਤੁ ॥
ਹਰਿ ਸਿਮਰਿ ਨਾਨਕ ਨੇਤ ॥੭॥
ਜਿਉ ਦੀਪ ਪਤਨ ਪਤੰਗ ॥
ਜਿਉ ਚੋਰੁ ਹਿਰਤ ਨਿਸੰਗ ॥
ਮੈਗਲਹਿ ਕਾਮੈ ਬੰਧੁ ॥
ਜਿਉ ਗ੍ਰਸਤ ਬਿਖਈ ਧੰਧੁ ॥
ਜਿਉ ਜੂਆਰ ਬਿਸਨੁ ਨ ਜਾਇ ॥
ਹਰਿ ਨਾਨਕ ਇਹੁ ਮਨੁ ਲਾਇ ॥੮॥
ਕੁਰੰਕ ਨਾਦੈ ਨੇਹੁ ॥
ਚਾਤ੍ਰਿਕੁ ਚਾਹਤ ਮੇਹੁ ॥
ਜਨ ਜੀਵਨਾ ਸਤਸੰਗਿ ॥
ਗੋਬਿਦੁ ਭਜਨਾ ਰੰਗਿ ॥
ਰਸਨਾ ਬਖਾਨੈ ਨਾਮੁ ॥
ਨਾਨਕ ਦਰਸਨ ਦਾਨੁ ॥੯॥
ਗੁਨ ਗਾਇ ਸੁਨਿ ਲਿਖਿ ਦੇਇ ॥
ਸੋ ਸਰਬ ਫਲ ਹਰਿ ਲੇਇ ॥
ਕੁਲ ਸਮੂਹ ਕਰਤ ਉਧਾਰੁ ॥
ਸੰਸਾਰੁ ਉਤਰਸਿ ਪਾਰਿ ॥
ਹਰਿ ਚਰਨ ਬੋਹਿਥ ਤਾਹਿ ॥
ਮਿਲਿ ਸਾਧਸੰਗਿ ਜਸੁ ਗਾਹਿ ॥
ਹਰਿ ਪੈਜ ਰਖੈ ਮੁਰਾਰਿ ॥
ਹਰਿ ਨਾਨਕ ਸਰਨਿ ਦੁਆਰਿ ॥੧੦॥੨॥