843

*ਬਿਲਾਵਲੁ ਮਹਲਾ ੧ ਛੰਤ ਦਖਣੀ*
*ੴ ਸਤਿਗੁਰ ਪ੍ਰਸਾਦਿ ॥*
ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥
ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥
ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥
ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥
ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥
ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥
ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥
ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥
ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥
ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥
ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥
ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥
ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥
ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥
ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥
ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥
ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥
ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥
ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥
ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥
ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥
ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥
ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥
ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥
*ਬਿਲਾਵਲੁ ਮਹਲਾ ੧ ॥*
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥
ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥
ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥
ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥

844

ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥
ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥
ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥
ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥
ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥
ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥
ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥
ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥
ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥
ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥
ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥
ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥
ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥
ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥
ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥
ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥
ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥
ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥
ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥
ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥
*ਛੰਤ ਬਿਲਾਵਲੁ ਮਹਲਾ ੪ ਮੰਗਲ*
*ੴ ਸਤਿਗੁਰ ਪ੍ਰਸਾਦਿ ॥*
ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥
ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥
ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥
ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥
ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥
ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥
ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥
ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥
ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥
ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥
ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ੍ਹ ਭਾਗੁ ਮੰਦੇਰਾ ਰਾਮ ॥
ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥
ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥

845

ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥
ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥
ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥
*ਬਿਲਾਵਲੁ ਮਹਲਾ ੪ ਸਲੋਕੁ ॥*
ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥
ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥
*ਛੰਤ ॥*
ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥
ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥
ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥
ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥
ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥
ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥
ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥
ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥
ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥
ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥
ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥
ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥
ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥
ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥
ਜਿਨ੍ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥
ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥
*ਬਿਲਾਵਲੁ ਮਹਲਾ ੫ ਛੰਤ*
*ੴ ਸਤਿਗੁਰ ਪ੍ਰਸਾਦਿ ॥*
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥
ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥
ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥
ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥
ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥
ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥
ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥
ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥
ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥
ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥
ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥

846

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥
ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥
ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥
ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥
ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥
ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥
ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥
ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥
ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥
ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥
ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥
ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥
*ਬਿਲਾਵਲੁ ਮਹਲਾ ੫ ॥*
ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥
ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥
ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥
ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥
ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥
ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥
ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥
ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥
ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥
ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥
ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥
ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥
ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥
ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥
ਗਹਿ ਭੁਜਾ ਲੀਨੀ੍ ਦਾਸਿ ਕੀਨੀ੍ ਅੰਕੁਰਿ ਉਦੋਤੁ ਜਣਾਇਆ ॥
ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥
ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥
ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥
ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥
ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥
ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥
ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥
ਬਿਨਵੰਤਿ ਨਾਨਕ ਸੇਈ ਜਾਣਹਿ ਜਿਨੀ੍ ਹਰਿ ਰਸੁ ਪੀਆ ॥੪॥੨॥

2018-2021