*ਬਿਲਾਵਲੁ ਮਹਲਾ ੫ ਛੰਤ*
*ੴ ਸਤਿਗੁਰ ਪ੍ਰਸਾਦਿ ॥*
ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥
ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥
ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥
ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥
ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥
ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥
ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥
ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥
ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥
ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥
ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥
ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥
ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥
ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥
ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥
ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥
ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥
ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥
ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥
ਮੋਹਿ ਚਾਤ੍ਰਿਕ ਤੁਮ੍ਹ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥
ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥
ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥
ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥
ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥
ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥
ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥
ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥
ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥
ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥
ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥
*ਬਿਲਾਵਲੁ ਮਹਲਾ ੫ ਛੰਤ ਮੰਗਲ*
*ੴ ਸਤਿਗੁਰ ਪ੍ਰਸਾਦਿ ॥*
*ਸਲੋਕੁ ॥*
ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥
848
ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥
*ਛੰਤ ॥
ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥
ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥
ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥
ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥
ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥
ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥
ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥
ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥
ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥
ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥
ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥
ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥
ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥
ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥
ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥
ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥
*ਬਿਲਾਵਲੁ ਮਹਲਾ ੫ ॥*
ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥
ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥
ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥
ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥
ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥
ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨਾ੍ ਰਾਮ ॥
ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥
ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥
ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥
ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥
ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥
ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥
ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥
ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥
ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥
ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥
849
*ਬਿਲਾਵਲ ਕੀ ਵਾਰ ਮਹਲਾ ੪*
*ੴ ਸਤਿਗੁਰ ਪ੍ਰਸਾਦਿ ॥*
*ਸਲੋਕ ਮਃ ੪ ॥*
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ
ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥
ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥
ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥
ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥
ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
*ਮਃ ੩ ॥*
ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥
ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥
ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥
ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥
*ਪਉੜੀ ॥*
ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥
ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥
ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥
ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥
ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥
*ਸਲੋਕ ਮਃ ੩ ॥*
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥
ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥
ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥
ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥
ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥
ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥
*ਮਃ ੩ ॥*
ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥
ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥
ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥
ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥
ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥
*ਪਉੜੀ ॥*
ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥
ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥
ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥
ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥
ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥
850
*ਸਲੋਕ ਮਃ ੩ ॥*
ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥
ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥
ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥
ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥
ਨਾਨਕ ਜਿਨ੍ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥
*ਮਃ ੩ ॥*
ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥
ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥
ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥
ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥
ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥
*ਪਉੜੀ ॥*
ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥
ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥
ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥
ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥
ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥
*ਸਲੋਕ ਮਃ ੩ ॥*
ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥
ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥
ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥
ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥
ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥
ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥
ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥੧॥
*ਮਃ ੩ ॥*
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥
ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥
ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥
ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥
*ਪਉੜੀ ॥*
ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥
ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨਿ੍ ਓਨਾ੍ ਅੰਦਰਿ ਹਿਰਦੈ ਭਾਈ ॥
ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨਾ੍ ਪਰਾਇਆ ਭਲਾ ਨ ਸੁਖਾਈ ॥
ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥
ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥੪॥