ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥
ਦਇਆਲ ਭਏ ਤਾ ਆਏ ਚੀਤਿ ॥
ਦਇਆ ਧਾਰੀ ਤਿਨਿ ਧਾਰਣਹਾਰ ॥
ਬੰਧਨ ਤੇ ਹੋਈ ਛੁਟਕਾਰ ॥੭
॥
ਸਭਿ ਥਾਨ ਦੇਖੇ ਨੈਣ ਅਲੋਇ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥
ਭ੍ਰਮ ਭੈ ਛੂਟੇ ਗੁਰ ਪਰਸਾਦ ॥
ਨਾਨਕ ਪੇਖਿਓ ਸਭੁ ਬਿਸਮਾਦ ॥੮॥੪॥
ਰਾਮਕਲੀ ਮਹਲਾ ੫ ॥
ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥੧॥
ਇਹੁ ਮਨੁ ਹਰਿ ਕੈ ਨਾਮਿ ਉਧਾਰਨਾ ॥੧॥ਰਹਾਉ ॥
ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥੨
॥
ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥੩॥
ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥੪॥
ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥੫॥
ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ ॥੬॥
ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥੭
॥
ਅਨਿਕ ਬਾਰ ਕੋਟਿ ਜਨ ਊਪਰਿ ਨਾਨਕੁ ਵੰਞੈ ਵਾਰਨਾ ॥੮॥੫॥
ਰਾਮਕਲੀ ਮਹਲਾ ੫ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥
ਮੇਰਾ ਗੁਰੁ ਪਰਮੇਸਰੁ ਸੁਖਦਾਈ ॥
ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ਰਹਾਉ ॥
ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨
॥
ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥੩॥
ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥
ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥੫॥
ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥
ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥੭
॥
ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥
ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥
ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥੧੦॥
ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥
ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥
ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥
ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥
916
ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥੧੫॥
ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥
ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥
ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥
ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥
ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨
੦॥
ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨
੧॥੧॥੬॥
ਰਾਮਕਲੀ ਮਹਲਾ ੫ ॥
ਸਲੋਕੁ ॥
ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥੧॥
ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥੧॥
ਸਤਿਗੁਰਿ ਖੇਪ ਨਿਬਾਹੀ ਸੰਤਹੁ ॥
ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥੧॥ਰਹਾਉ ॥
ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥੨
॥
ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ ਸੰਤਹੁ ॥੩॥
ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥੪॥
ਆਤਮ ਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥੫॥
ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥੬॥
ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥੭
॥
ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥੮॥੨
॥੭
॥
ਰਾਮਕਲੀ ਮਹਲਾ ੫ ॥
ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥
ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥੧॥ਰਹਾਉ ॥
ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥੧॥
ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥੨
॥
ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥
ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥੪॥
ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮ੍ਹ੍ਹਾਰੀ ॥੫॥
ਤੁਮ੍ਹ੍ਹ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥੬॥
ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥੭॥
ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥੮॥੩॥੮॥੨
੨॥
917
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨
॥
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥੪॥
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥
ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥
ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭
॥
918
ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥
ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥
ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥
ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥
ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥
ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥
ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥
ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥
ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥
ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥
ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥
ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥
ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥
ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥
ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥
ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥
ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥
ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥
ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥
ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥
ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥
ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥
ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥
ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥
ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥
ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥
ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥
ਭਗਤਾ ਕੀ ਚਾਲ ਨਿਰਾਲੀ ॥
ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥
ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥